ਵਿਰੋਧ ਤੋਂ ਬਾਅਦ ਮਾਨ ਸਰਕਾਰ ਦਾ ਯੂ-ਟਰਨ, 40 ਵੀਵੀਆਈਪੀ ਜਣਿਆਂ ਦੀ ਸਿਕਿਊਰਿਟੀ ਮੁੜ ਬਹਾਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮਸ਼ੂਹਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਵਾਪਸੀ ਨੂੰ ਲੈ ਕੇ ਘਿਰੀ ਮਾਨ ਸਰਕਾਰ ਨੇ ਯੂ-ਟਰਨ ਲੈਂਦਿਆਂ 40 ਵੀਵੀਆਈਪੀ ਦੀ ਸੁਰੱਖਿਆ (VIPs Security) ਮੁੜ ਬਹਾਲ ਕਰ ਦਿੱਤੀ ਹੈ। ਮਾਨ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇੱਕ ਦਿਨਾ ਪਹਿਲਾਂ 420 ਵੀਵੀਆਈਪੀ ਵਿਅਕਤੀਆਂ ਦੀ ਸੁਰੱਖਿਆ ’ਚ ਕਟੌਤੀ ਕੀਤੀ ਗਈ ਸੀ ਤੇ ਇਨ੍ਹਾਂ ਦੀ ਸੂਚੀ ਜਨਤਕ ਕੀਤੀ ਗਈ। (VIPs Security )
ਜਿਸ ਤੋਂ ਬਾਅਦ ਅਗਲੇ ਦਿਨ ਹੀ ਦਿਨ-ਦਿਹਾੜੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਨਿਸ਼ਾਨੇ ’ਤੇ ਆਈ ਗਈ। ਵਿਰੋਧੀਆਂ ਪਾਰਟੀਆਂ ਨੇ ਮਾਨ ਸਰਕਾਰ ਦੇ ਇਸ ਫੈਸਲਾ ਪੂਰ ਜ਼ੋਰ ਨਿਖੇਧੀ ਕੀਤੀ ਸੀ। ਇਸ ਵਾਰੀ ਮਾਨ ਸਰਕਾਰ ਨੇ ਆਪਣੀ ਗਲਤੀ ਤੋਂ ਸਬਕ ਲੈਂਦਿਆਂ ਇਸ ਵਾਰ ਸੁਰੱਖਿਆ ਬਹਾਲ ਕਰਨ ਦੀ ਸੂਚੀ ਜਨਤਕ ਨਹੀਂ ਕੀਤੀ ਹੈ।
ਵਿਭਾਗੀ ਸੂਤਰਾਂ ਅਨੁਸਾਰ ਮਾਨ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰ ਹਰ ਮਹੀਨੇ ਉਨ੍ਹਾਂ ਸਾਰੇ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਸਾਰੇ ਵੀ.ਵੀ.ਆਈ.ਪੀਜ਼ ਜਿਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ