ਗ੍ਰਹਿ ਮੰਤਰਾਲੇ ਨੇ ਉਦੈਪੁਰ ਕਤਲੇਆਮ ਦੀ ਜਾਂਚ NIA ਨੂੰ ਸੌਂਪੀ

ਗ੍ਰਹਿ ਮੰਤਰਾਲੇ ਨੇ ਉਦੈਪੁਰ ਕਤਲੇਆਮ ਦੀ ਜਾਂਚ NIA ਨੂੰ ਸੌਂਪੀ

(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੀ ਜਾਂਚ ਲਈ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਨਿਰਦੇਸ਼ ਦਿੱਤੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ ਨੇ ਬੁੱਧਵਾਰ ਨੂੰ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ।

Èਟਵੀਟ ‘ਚ ਲਿਖਿਆ, ‘ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ ‘ਚ ਕਨ੍ਹਈਆ ਲਾਲ ਤੇਲੀ ਦੀ ਬੇਰਹਿਮੀ ਨਾਲ ਹੱਤਿਆ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।ਐਨਆਈਏ ਨੂੰ ਇਸ ਮਾਮਲੇ ਵਿੱਚ ਕਿਸੇ ਵੀ ਸੰਗਠਨ ਜਾਂ ਉਸਦੇ ਅੰਤਰਰਾਸ਼ਟਰੀ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਹੀ ਇਸ ਘਟਨਾ ਦੀ ਜਾਂਚ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਟੀਐਸ ਐਸਓਜੀ) ਅਸ਼ੋਕ ਰਾਠੌੜ ਦੀ ਪ੍ਰਧਾਨਗੀ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ