ਭਾਕਿਊ ਉਗਰਾਹਾਂ ਨੇ ਇਸ ਥਾਣੇ ਲਈ ਕਰ ਦਿੱਤਾ ਵੱਡਾ ਐਲਾਨ

Ugrahan

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Ugrahan) ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਡੇਰਾ ਟੀਮ ਦਾਸ ਉਗਰਾਹਾਂ ਵਿਖੇ ਹੋਈ। ਇਸ ਮੀਟਿੰਗ ਨੂੰ ਜ਼ਿਲ੍ਹਾ ਜਨਰਲ ਸਕੱਤਰ ਦਰਵਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ।

ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਗਈ, ਮਿਤੀ 1-5-23 ਨੂੰ ਮਜ਼ਦੂਰ ਦਿਵਸ਼ ਵਿਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਪਿੰਡ ਜੌਲੀਆਂ ਵਿਚ ਹੋਏ ਮਾਫੀਆ ਅਤੇ ਆੜਤੀਏ ਵੱਲੋਂ ਜ਼ੋ ਕਿਸਾਨ ਦੀ ਜ਼ਮੀਨ ਤੇ ਕਬਜੇ ਦੀ ਵਿਉਂਤ ਘੜੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜ਼ਮੀਨ ਤੇ ਆੜਤੀਏ ਦਾ ਕਬਜ਼ਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਜੌਲੀਆਂ ਪਿੰਡ ਦੇ ਕਿਸਾਨ ਨੂੰ ਇਨਸਾਫ ਦਿਵਾਉਣ ਲਈ ਮਿਤੀ 5-5-23 ਨੂੰ ਭਵਾਨੀਗੜ੍ਹ ਥਾਣੇ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਇਹ ਮੋਰਚਾ ਉਹਨਾਂ ਚਿਰ ਜ਼ਾਰੀ ਰਹੇਗਾ ਜਿਨ੍ਹਾਂ ਚਿਰ ਕਿਸਾਨ ਜ਼ਮੀਨ ਦਾ ਮਾਲਕ ਨਹੀਂ ਬਣ ਜਾਂਦਾ।

ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠਾ, ਸੁਖਪਾਲ ਸਿੰਘ ਮਾਣਕ ਕਣਕਵਾਲ, ਅਜੈਬ ਸਿੰਘ ਜਖੇਪਲ, ਮਹਿੰਦਰ ਨਮੋਲ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here