ਸਾਡੇ ਨਾਲ ਸ਼ਾਮਲ

Follow us

23 C
Chandigarh
Thursday, February 12, 2026
More
    Home ਸੂਬੇ ਪੰਜਾਬ ਚਾਚੇ ਨੇ ਭਤੀਜੀ...

    ਚਾਚੇ ਨੇ ਭਤੀਜੀ ‘ਤੇ ਕੀਤਾ ਕਿਰਚ ਨਾਲ ਹਮਲਾ, ਮੌਤ

    Uncle, Attacked, Church, Niece, Died

    ਸਤਪਾਲ ਥਿੰਦ, ਫਿਰੋਜ਼ਪੁਰ।

    ਕਸਬਾ ਜ਼ੀਰਾ ਅਧੀਨ ਆਉਂਦੇ ਪਿੰਡ ਸ਼ਾਹ ਅੱਬੂ ਬੁੱਕਰ ਵਿਖੇ ਇੱਕ ਚਾਚੇ ਵੱਲੋਂ ਆਪਣੀ ਭਤੀਜੀ ‘ਤੇ ਕਿਰਚ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸਨੂੰ ਇਲਾਜ਼ ਲਈ ਫਰੀਦਕੋਟ ਮੈਡੀਕਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਹੈ।

     ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਮੰਗਾ ਸਿੰਘ ਵਾਸੀ ਪਿੰਡ ਸ਼ਾਹ ਅੱਬੂ ਬੁੱਕਰ ਆਪਣੀ ਦਾਦੀ ਨਾਲ ਸ਼ਾਹ ਬੁੱਕਰ ਦੇ ਬੱਸ ਅੱਡੇ ‘ਤੇ ਖੜੀ ਸੀ, ਜਿੱਥੇ ਆ ਕੇ ਉਸ ਦੇ ਚਾਚੇ ਬਲਦੇਵ ਸਿੰਘ ਵਾਸੀ ਸ਼ਾਹ ਅੱਬੂ ਬੁੱਕਰ ਨੇ ਅਚਾਨਕ ਉਸ ਉੱਪਰ ਕਿਰਚ ਨਾਲ ਹਮਲਾ ਕਰ ਦਿੱਤਾ ਹਮਲੇ ਕਾਰਨ ਕਿਰਨਦੀਪ ਕੌਰ ਬੁਰੀ ਤਰਾਂ ਜ਼ਖਮੀ ਹੋ ਗਈ, ਜਿਸ ਨੂੰ ਲੋਕ ਸੰਭਾਲਣ ਲੱਗੇ ਤਾਂ ਲੜਕੀ ਦੇ ਚਾਚੇ ਨੇ ਲੋਕਾਂ ਨੂੰ ਧਮਕੀਆਂ ਦੇ ਕੇ ਰੋਕਣ ਦੀ ਕੋਸ਼ਿਸ਼ ਵੀ ਕੀਤੀ|

    ਘਟਨਾ ਸਥਾਨ ‘ਤੇ ਮੌਕੇ ‘ਤੇ ਪਹੁੰਚੀ ਜ਼ੀਰਾ ਪੁਲਿਸ ਦੀ ਮੱਦਦ ਨਾਲ ਲੜਕੀ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ, ਜਿਸ ਦੇ ਬਾਅਦ ਲੜਕੀ ਨੂੰ ਫ਼ਰੀਦਕੋਟ ਮੈਡੀਕਲ ਕਾਲਜ ‘ਚ ਰੈਫ਼ਰ ਕੀਤਾ ਗਿਆ, ਜਿੱਥੇ ਇਲਾਜ਼ ਦੌਰਾਨ ਲੜਕੀ ਦੀ ਮੌਤ ਹੋ ਗਈ ਹੈ।  ਇਸ ਮਾਮਲੇ ਸਬੰਧੀ ਜਾਂਚ ਕਰ ਰਹੇ ਥਾਣਾ ਜ਼ੀਰਾ ਸਦਰ ਦੇ ਪੁਲਿਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਂ ਬਲਵਿੰਦਰ ਕੌਰ ਦੇ ਬਿਆਨਾਂ ‘ਤੇ ਬਲਵੰਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ  ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਲਾਸ਼ ਦਾ ਪੋਸਟਮਾਟਮ ਕਰਵਾ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here