ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਰੁਪਿੰਦਰ ਸਿੰਘ ਹੈਪੀ ਨੇ 66 ਕੇ ਵੀ ਗਰਿੱਡ ਅੱਤੇਵਾਲੀ ਤੋਂ ਕੀਤਾ ਆਗਾਜ
Roshan Punjab Mission: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਵਿਕਾਸ ਪੱਖੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਨਾਂ ਕੱਟ ਬਿਜਲੀ ਸਪਲਾਈ ਦੇਣ ਦੇ ਮੰਤਵ ਨਾਲ 5 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਨਾਲ 66 ਕੇ ਵੀ ਗਰਿੱਡ ਅੱਤੇਵਾਲੀ ਵਿਖੇ ਪ੍ਰੋਜੈਕਟ ਦਾ ਸ਼ੁਭ ਆਰੰਭ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 135 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ।
ਵਿਧਾਇਕ ਰਾਏ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਸੱਤਾ ਸੰਭਾਲਦੇ ਹੀ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਕੀਤਾ ਸੀ ਜਿਸ ਦਾ ਸੂਬੇ ਦੇ 90 ਫੀਸਦੀ ਘਰਾਂ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸ਼ੁਰੂ ਹੋਏ ਇਸ ਪ੍ਰੋਜੈਕਟ ਦੇ ਨਾਲ ਨਵੇਂ ਸਬ ਸਟੇਸ਼ਨਾਂ ਦੀ ਉਸਾਰੀ, ਪੁਰਾਣੇ ਸਬ ਸਟੇਸ਼ਨਾਂ ਦੀ ਅਪਗ੍ਰੇਡੇਸ਼ਨ, ਨਵੇਂ ਟਰਾਂਸਫਾਰਮਰ ਲਗਾਉਣ ਦੇ ਨਾਲ ਕਈ ਮਹੱਤਵਪੂਰਨ ਕੰਮ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ। Roshan Punjab Mission
ਇਹ ਵੀ ਪੜ੍ਹੋ: School Games: 69ਵੀਂਆਂ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਦਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ ਉਦਘਾਟਨ
ਇਸ ਮੌਕੇ ਪੀਐਸਪੀਸੀਐਲ ਦੇ ਐਸਈ ਇੰਜ: ਸੁਖਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਜ਼ਿਲ੍ਹੇ ਵਿੱਚ ਸਥਿਤ ਉਦਯੋਗਾਂ, ਕਿਸਾਨਾਂ ਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣ ਦੇ ਨਾਲ-ਨਾਲ ਲਟਕਦੀਆਂ ਬਿਜਲੀ ਦੀਆਂ ਤਾਰਾਂ ਤੋਂ ਵੀ ਛੁਟਕਾਰਾ ਮਿਲੇਗਾ। ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ ਅਤੇ ਸੀਨੀਅਰ ਐਕਸੀਅਨ ਅਮਲੋਹ ਗੁਰਪ੍ਰੀਤ ਸਿੰਘ, ‘ਆਪ’ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੀਨਾ ਰਾਣੀ, ਪਾਰਟੀ ਆਗੂ ਕੁਲਵਿੰਦਰ ਸਿੰਘ ਡੇਰਾ, ਰਾਜਦੀਪ ਸਿੰਘ ਰਾਜੂ, ਪ੍ਰਿਤਪਾਲ ਸਿੰਘ ਜੱਸੀ, ਰਮੇਸ ਸੋਨੂ ਪਵੇਲ ਹਾਂਡਾ ਸਮੇਤ ਹੋਰ ਪਤਵੰਤੇ ਮੌਜ਼ੂਦ ਸਨ।