‘ਪੰਚਾਇਤੀ ਚੋਣਾਂ ਦੌਰਾਨ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਪੁਲਿਸ ਨਹੀਂ ਕਰ ਰਹੀ ਗ੍ਰਿਫ਼ਤਾਰ’ | Parneet Kaur
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਆਗੂ ਪਰਨੀਤ ਕੌਰ (Parneet Kaur) ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਸਨੌਰ ਬੱਸ ਸਟੈਂਡ ਨੇੜੇ ਧਰਨਾ ਲਾ ਕੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪਰਨੀਤ ਕੌਰ ਨੇ ਆਖਿਆ ਕਿ ਪੰਚਾਇਤੀ ਚੋਣਾਂ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ ਹੋਏ ਵਿਅਕਤੀ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਅਤੇ ਪੁਲਿਸ ਗੋਲੀਆਂ ਚਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ।
ਇਹ ਵੀ ਪੜ੍ਹੋ: Bharat Bhushan Ashu: ਸਾਬਕਾ ਮੰਤਰੀ ਆਸ਼ੂ ਸਮੇਤ 31 ਜਣਿਆਂ ਖਿਲਾਫ ਈਡੀ ਨੇ ਅਦਾਲਤ ’ਚ ਲਾਈ ਪੀਸੀ
ਧਰਨੇ ਨੂੰ ਸੰਬੋਧਨ ਕਰਦਿਆ ਪ੍ਰਨੀਤ ਕੌਰ ਨੇ ਕਿਹਾ ਕਿ ਬਹੁਤ ਹੀ ਅਫਸੋਸਨਾਕ ਹੈ ਕਿ 10 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਅਸਫਲ ਰਹੀ ਹੈ। ਪੁਲਿਸ ਦੀ ਇਹ ਅਣਗਹਿਲੀ ਲੋਕਾਂ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਇਸ ਮਾਮਲੇ ਵਿੱਚ ਦਖਲ ਦੇਣ। ਪ੍ਰਨੀਤ ਕੌਰ ਨੇ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਆਖਿਆ ਕਿ ਪੰਜਾਬ ਅੰਦਰ ਆਪ ਸਰਕਾਰ ਬੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ।
ਆਪ ਸਰਕਾਰ ਮੁਲਜ਼ਮਾਂ ਨੂੰ ਬਚਾ ਕੇ ਲੋਕਤੰਤਰ ਦਾ ਕਰ ਰਹੀ ਐ ਕਤਲ: ਪ੍ਰਨੀਤ ਕੌਰ
ਪੰਚਾਇਤੀ ਚੋਣਾਂ ਵਿੱਚ ਹਿੰਸਾ ਤਾਂ ਸਿਰਫ਼ ਸ਼ੁਰੂਆਤ ਸੀ, ਹੁਣ ਉਹ ਜਾਣਬੁੱਝ ਕੇ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਇਨਕਾਰ ਕਰ ਰਹੇ ਹਨ ਅਤੇ ਸੱਤਾਧਾਰੀ ਵਿਧਾਇਕ ਦੀ ਸੁਰੱਖਿਆ ਨਾਲ ਦੋਸ਼ੀਆਂ ਨੂੰ ਬਚਾ ਰਹੇ ਹਨ। ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਐਸਪੀ ਦਿਹਾਤੀ ਰਾਜੇਸ਼ ਛਿੱਬਰ ਨਾਲ ਗੱਲ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਦੋ ਦਿਨਾਂ ਬਾਅਦ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਭਾਜਪਾ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਲੋਕ ਇਸ ਬਦਲਾਅ ਤੋਂ ਅੱਕ ਚੁੱਕੇ ਹਨ ਕਿਉਂਕਿ ਪੰਜਾਬ ਅੰਦਰ ਕੋਈ ਵੀ ਨਾਗਰਿਕ ਸਰੁੱਖਿਅਤ ਨਹੀਂ ਹੈ। ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਰੁੱਲ ਰਿਹਾ ਹੈ ਅਤੇ ਇਹ ਸਭ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੋ ਰਿਹਾ ਹੈ। ਇਸ ਮੌਕੇ ਭਾਜਪਾ ਆਗੂ ਹਰਦੇਵ ਸਿੰਘ ਬੱਲੀ ਨੇ ਆਖਿਆ ਕਿ ਜੇਕਰ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਭਾਜਪਾ ਵੱਲੋਂ ਸਖਤ ਐਕਸਨ ਲਿਆ ਜਾਵੇਗਾ। ਇਸ ਮੌਕੇ ਕੇ.ਕੇ. ਮਲਹੋਤਰਾ, ਹਰਵਿੰਦਰ ਹਰਪਾਲਪੁਰ, ਕੇ.ਕੇ. ਸ਼ਰਮਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ। Parneet Kaur