Punjab Congress: ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ’ਚ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ

Punjab Congress
ਅਮਲੋਹ :ਸਾਬਕਾ ਕੈਬਿਨੇਟ ਮੰਤਰੀ ਰਣਦੀਪ ਸਿੰਘ ਨਾਭਾ ਪਿੰਡ ਰਾਜਗੜ੍ਹ ਛੰਨਾ ਵਿਖੇ ਅਕਾਲੀਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਆਗੂਆ ਦਾ ਸਵਾਗਤ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

Punjab Congress: (ਅਨਿਲ ਲੁਟਾਵਾ) ਅਮਲੋਹ। ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਹਲਕਾ ਅਮਲੋਹ ਦੇ ਪਿੰਡ ਰਾਜਗੜ੍ਹ ਛੰਨਾ ’ਚ ਕਈ ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸ਼ਾਮਿਲ ਹੋਣ ਵਾਲਿਆਂ ’ਚ ਟਕਸਾਲੀ ਅਕਾਲੀ ਆਗੂ ਬਖਸ਼ੀਸ਼ ਸਿੰਘ, ਤਜਿੰਦਰਪਾਲ ਸਿੰਘ, ਰੇਸ਼ਮਪਾਲ ਸਿੰਘ, ਪਰਮਜੀਤ ਸਿੰਘ, ਰਾਜੂ ਸਿੰਘ, ਕਸ਼ਮੀਰ ਸਿੰਘ, ਸ਼ਮਸ਼ੇਰ ਸਿੰਘ, ਗੁਰਲਾਲ ਸਿੰਘ, ਸ਼ੁਬੇਗ ਸਿੰਘ, ਸਤਨਾਮ ਸਿੰਘ, ਜਸ਼ਨਦੀਪ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਕੁਲਵੀਰ ਸਿੰਘ ਆਪਣੇ ਪਰਿਵਾਰ ਸਮੇਤ ਕਾਂਗਰਸ ਦੇ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋ: Crime News: ਜੈਤੋ ਪੁਲਿਸ ਵੱਲੋਂ ਲੁੱਟਾ-ਖੋਹਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ

ਸਾਬਕਾ ਕੈਬਿਨੇਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਇਨ੍ਹਾਂ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ, ਲੋਕਾਂ ਨੂੰ ਝੂਠੇ ਲਾਰੇ ਲਾ ਕੇ ਤਿੰਨ ਸਾਲ ਪਹਿਲਾ ਪੰਜਾਬ ਵਿੱਚ ਸਰਕਾਰ ਬਣਾਈ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨਾਂ ਕਿਹਾ ਕਿ ਜਿਸ ਦਿਨ ਤੋਂ ਭਾਜਪਾ ਕੇਂਦਰ ਦੀ ਸੱਤਾ ’ਚ ਆਈ ਹੈ, ਉਸ ਦਿਨ ਤੋਂ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰੇਕ ਵਰਗ ਦੁਖੀ ਹੈ। ਸਾਬਕਾ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਬੀ.ਜੇ.ਪੀ ਦੇ ਇਸ਼ਾਰਿਆਂ ’ਤੇ ਪੰਜਾਬ ਵਿੱਚ ਸਰਕਾਰ ਚੱਲ ਰਹੀ ਹੈ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਇਨਾ ਆਗੂਆਂ ਨੇ ਕਿਹਾ ਕਿ ਪਾਰਟੀ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। Punjab Congress

ਇਸ ਮੌਕੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਹਰਚੰਦ ਸਿੰਘ, ਜੱਗਾ ਸ਼ਮਸਪੁਰ, ਗੁਰਮੀਤ ਸਿੰਘ ਟਿੱਬੀ, ਕੁਲਵਿੰਦਰ ਰਾਈਏਵਾਲ, ਜਗਤਾਰ ਤੰਗਰਾਲਾ, ਗੁਰਮੁੱਖ ਨਰਾਇਣਗੜ੍ਹ, ਕਮਲਜੀਤ ਸੋਮਾ, ਪੰਨੂ ਵਿਰਕ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਪ੍ਰਭਜੋਤ ਬੈਣਾ ਤੇ ਪੀਏ ਮਨਪ੍ਰੀਤ ਸਿੰਘ ਮਿੰਟਾ ਆਦਿ ਹਾਜ਼ਰ ਸਨ।