Patiala News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਵਰੁਣ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਜੇਲ੍ਹ ਦੀ ਇੱਕ ਅੰਡਰਟ੍ਰਾਇਲ ਮਹਿਲਾ ਕੈਦੀ ਸੋਨੀਆ ਪਤਨੀ ਮਾਨ ਸਿੰਘ ਨੂੰ ਤਿਨਕਾ-ਤਿਨਕਾ ਫਾਊਂਡੇਸ਼ਨ ਵੱਲੋਂ ‘ਤਿਨਕਾ-ਤਿਨਕਾ ਬੰਦਨੀ ਐਵਾਰਡ 2024’ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਨੀਆ ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2024 ਨੂੰ ਸਨਮਾਨਤ ਕੀਤਾ ਗਿਆ ਹੈ।
ਵਰੁਣ ਸ਼ਰਮਾ ਨੇ ਦੱਸਿਆ ਕਿ ਸੋਨੀਆ ਨੂੰ ਇਹ ਵੱਕਾਰੀ ਸਨਮਾਨ ਉਸ ਨੂੰ ਜੇਲ੍ਹ ਅੰਦਰ ਆਪਣੇ ਸਾਥੀ ਬੰਦੀ ਔਰਤਾਂ ਦੇ ਜੀਵਨ ਨੂੰ ਸਕਾਰਾਤਮਕ ਅਤੇ ਉਸਾਰੂ ਸੋਚ ਤੇ ਸੇਧ ਦੇਣ ਦੀ ਪ੍ਰਕਿਰਿਆ ਵਿੱਚ ਵਿਲੱਖਣ ਯੋਗਦਾਨ ਪਾਉਣ ਲਈ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਜੇਲ੍ਹਾਂ ਵਿੱਚ ਬੰਦ ਹਜ਼ਾਰਾਂ ਕੈਦੀ ਔਰਤਾਂ ਨੂੰ ਆਪਣਾ ਹੁਨਰ ਦਿਖਾਉਣ ਅਤੇ ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਸਮਾਜ ਵਿੱਚ ਪੁਨਰਵਾਸ ਕਰਨ ਅਤੇ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਪ੍ਰੇਰਿਤ ਕਰਦਾ ਹੈ।
ਇਹ ਵੀ ਪੜ੍ਹੋ: Delhi Weather: ਦਿੱਲੀ ਦੇ ਕਈ ਇਲਾਕਿਆਂ ‘ਚ ਛਾਈ ਸੰਘਣੀ ਧੁੰਦ ਛਾਈ, AQI ਬਹੁਤ ਗੰਭੀਰ
ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਐਵਾਰਡ ਨੇ ਕੇਂਦਰੀ ਜੇਲ੍ਹ ਦੇ ਬੰਦੀਆਂ ਦਾ ਨਾ ਸਿਰਫ਼ ਮਨੋਬਲ ਵਧਾਇਆ ਹੈ ਸਗੋਂ ਜੇਲ੍ਹ ਦੇ ਅੰਦਰ ਇੱਕ ਤਬਦੀਲੀ ਵਾਲੇ ਮਾਹੌਲ ਨੂੰ ਵੀ ਉਤਸ਼ਾਹਿਤ ਕੀਤਾ ਹੈ। ਇਸ ਪ੍ਰਾਪਤੀ ਬਾਰੇ ਵਰੁਣ ਸ਼ਰਮਾ ਨੇ ਕਿਹਾ, ‘ਸੋਨੀਆ ਦਾ ਆਪਣੇ ਸਾਥੀ ਕੈਦੀਆਂ ਦੇ ਜੀਵਨ ’ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਸਮਰਪਣ ਸ਼ਲਾਘਾਯੋਗ ਹੈ। ਜੇਲ੍ਹ ਸੁਪਰਡੈਂਟ ਵੱਲੋਂ ਸੋਨੀਆ ਨੂੰ ਇਸ ਐਵਾਰਡ ਦਾ ਸਰਟੀਫਿਕੇਟ ਸੌਂਪਣ ਸਮੇਂਂ ਵਧੀਕ ਸੁਪਰਡੈਂਟ ਹਰਚਰਨ ਸਿੰਘ ਗਿੱਲ, ਡਿਪਟੀ ਸੁਪਰਡੈਂਟ ਜੈਦੀਪ ਸਿੰਘ ਤੇ ਸਹਾਇਕ ਸੁਪਰਡੈਂਟ ਗੁਰਜਿੰਦਰ ਕੌਰ ਸਮੇਤ ਹੋਰ ਵੀ ਮੌਜੂਦ ਸਨ। Patiala News