ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News ਬੇਰੁਜ਼ਗਾਰ ਈਟੀਟ...

    ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹੋਈ ਮੁੱਖ ਮੰਤਰੀ ਨਿਵਾਸ ਮੂਹਰੇ ਪੁਲਿਸ ਨਾਲ ਖਿੱਚ ਧੂਹ

    Sagrur ETT 2

    ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਨਿਵਾਸ ਦਾ ਘਿਰਾਓ

    (ਗੁਰਪ੍ਰੀਤ ਸਿੰਘ) ਸੰਗਰੂਰ। ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ( ETT Teachers) ਦੀ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੁਲਿਸ ਨਾਲ ਖਿਚਾ ਧੂਹ ਹੋ ਗਈ। ਹਾਸਲ ਜਾਣਕਾਰੀ ਮੁਤਾਬਿਕ ਜਥੇਬੰਦੀ ਵੱਲੋਂ ਅੱਜ ਬੀਐੱਸਐੱਨਐੱਲ ਪਾਰਕ ਵਿਖੇ ਸੂਬਾ ਪੱਧਰੀ ਇੱਕਠ ਕੀਤਾ ਗਿਆ ਸੀ ਜਿਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਸੰਗਰੂਰ ਵਿਖੇ ਪਹੁੰਚੇ ਸਨ।

    ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡੀ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ ਪਰ ਪ੍ਰਸ਼ਾਸਨ ਵੱਲੋਂ ਅੱਜ ਕੋਈ ਵੀ ਮੀਟਿੰਗ ਨਹੀਂ ਕਰਾਈ ਗਈ ਜਿਸ ਤੋਂ ਭੜਕੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਗੱਡੀਆਂ ਸਿੱਧੇ ਮੁੱਖ ਮੰਤਰੀ ਨਿਵਾਸ ਮੂਹਰੇ ਲੈ ਪਹੁੰਚੇ ਤੇ ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲਿਸ ਦੀ ਬੇਰੁਜ਼ਗਾਰ ਅਧਿਆਪਕਾਂ ਨਾਲ ਖਿੱਚ ਧੂਹ ਹੋ ਗਈ।

    Sagrur ETT 1

    ਇਸ ਮੌਕੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜੀਰਾ, ਸਲਿੰਦਰ ਕੰਬੋਜ,ਮਨੀ ਸੰਗਰੂਰ ਕੁਲਦੀਪ ਖੋਖਰ, ਜੱਗਾ ਬੋਹਾ,ਤੇ ਗੁਰਪ੍ਰੀਤ ਫਾਜ਼ਿਲਕਾ ਅਸੋਕ ਬਾਵਾ ਨੇ ਕਿਹਾ ਕਿ 6635 ਈਟੀਟੀ ਅਧਿਆਪਕਾਂ ਦੀ ਦੂਜੀ ਲਿਸਟ ਜਾਰੀ ਕੀਤੀ ਜਾਵੇ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ 7 ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ, 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।

    ਬੇਰੁਜ਼ਗਾਰ ਅਧਿਆਪਕਾਂ ਵੱਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

    ਉਹਨਾਂ ਕਿਹਾ ਕਿ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਰੂਪ ਵਿੱਚ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।

    ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ

    LEAVE A REPLY

    Please enter your comment!
    Please enter your name here