ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਬੇਰੁਜ਼ਗਾਰ ਈਟੀਟ...

    ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਦੀ ਹੋਈ ਪੁਲਿਸ ਨਾਲ ਝੜਪ

    ETT Tet

    ਸੰਗਰੂਰ (ਗੁਰਪ੍ਰੀਤ ਸਿੰਘ): ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ (ETT Tet) ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਇਸ ਲਈ ਅੱਜ ਬੇਰੁਜ਼ਗਾਰ ਅਧਿਆਪਕ ਵੇਕਰਾ ਮਿਲਕ ਪਲਾਂਟ ਦੇ ਕੋਲ ਇਕੱਠੇ ਹੋਏ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦੇ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ ਤੱਕ ਮਾਰਚ ਕੀਤਾ ਤੇ ਪੁਲਿਸ ਵਲੋਂ ਭਾਰੀ ਫੋਰਸ ਲਗਾ ਕੇ ਬੇਰੁਜਗਾਰਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਤੇ ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵੱਧਣ ਲੱਗੇ ਤਾਂ ਪੁਲਿਸ ਦੀ ਬੇਰੁਜ਼ਗਾਰ ਅਧਿਆਪਕਾਂ ਨਾਲ ਝੜਪ ਹੋਈ ।

    ETT Tet

    ਇਸ ਸਬੰਧੀ ਗੱਲਬਾਤ ਕਰਦਿਆਂ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਮਨੀ ਸੰਗਰੂਰ, ਰਾਜਵੀਰ ਕੌਰ ਮਾਨਸਾ, ਜਸਪ੍ਰੀਤ ਕੌਰ ਮਾਨਸਾ ਨੇ ਦੱਸਿਆ ਕਿ ਸਿੱਖਿਆ ਵਿਭਾਗ (ਪ੍ਰਾਇਮਰੀ) ਨੂੰ ਈ.ਟੀ.ਟੀ ਦੀਆਂ 6635 ਅਸਾਮੀਆਂ ਦੀ ਭਰਤੀ ਪ੍ਰਕ੍ਰਿਆ ਨੂੰ ਜਲਦ ਨੇਪਰੇ ਚਾੜਨ ਲਈ ਉਡੀਕ ਸੂਚੀ ਅਤੇ ਡੀ- ਰਿਜ਼ਰਵ ਸੂਚੀ ਦੇ ਸਾਰੇ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨੇ ਚਾਹਿੰਦੇ ਹਨ।

    6635 ਈ.ਟੀ.ਟੀ. ਅਸਾਮੀਆਂ ਦੇ ਰਹਿੰਦੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ : ਦੀਪਕ ਕੰਬੋਜ਼

    ਇਸ ਮਾਮਲੇ ਵਿੱਚ ਸਿੱਖਿਆ ਵਿਭਾਗ ਦੇ ਦਫ਼ਤਰ ਭਰਤੀ ਸੈੱਲ ਅਤੇ ਡੀ.ਪੀ.ਆਈ. (ਪ੍ਰਾਇਮਰੀ) ਦੇ ਉੱਚ ਅਧਿਕਾਰੀਆਂ ਨੂੰ ਤੇਜ਼ੀ ਲਿਆਉਣ ਅਤੇ ਬਣਦੀ ਜਿੰਮੇਵਾਰੀ ਨਿਭਾਉਣ ਦੀ ਲੋੜ ਹੈ, ਤਾਂ ਜੋ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਕਾਰਨ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੀ ਕੋਈ ਪੂਰਤੀ ਹੋ ਸਕੇ। ਇਸ ਮੌਕੇ ਨਿਰਮਲ ਜ਼ੀਰਾ, ਸਲਿੰਦਰ ਕੰਬੋਜ਼, ਰਵਿੰਦਰ ਅਬੋਹਰ, ਜਰਨੈਲ ਨਾਗਰਾ ਨੇ ਦੱਸਿਆ ਕਿ ਸਿੱਖਿਆ ਮੰਤਰੀ, ਡੀ.ਜੀ.ਐੱਸ.ਸੀ. ਅਤੇ ਡੀ.ਪੀ.ਆਈ. (ਪ੍ਰਾਇਮਰੀ) ਵੱਲੋਂ ਉਨ੍ਹਾਂ ਨਾਲ਼ ਕੀਤਿਆਂ ਮੀਟਿੰਗਾਂ ਵਿੱਚ ਵੀ ਇਸ ਭਰਤੀ ਨਾਲ਼ ਸਬੰਧਿਤ ਉਡੀਕ ਸੂਚੀ ਅਤੇ ਡੀ- ਰਿਜ਼ਰਵ ਸੂਚੀ ਨੂੰ ਸਹੀ ਨਿਯਮਾਂ ਅਨੁਸਾਰ ਜਨਤਕ ਕਰਨ ਅਤੇ ਰਹਿੰਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਹੈ, ਪ੍ਰੰਤੂ ਹਾਲੇ ਤੱਕ ਇਹ ਮਾਮਲਾ ਕਿਸੇ ਤਣ ਪੱਤਣ ਨਹੀਂ ਲੱਗ ਸਕਿਆ ਹੈ। ਜਿਸ ਕਾਰਨ ਸੰਬੰਧਿਤ ਬੇਰੁਜ਼ਗਾਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ। (ETT Tet)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here