ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਰਹੀ ਬੇਸਿੱਟਾ

21 ਨੂੰ ਕੀਤਾ ਜਾਵੇਗਾ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ, (ਗੁਰਪ੍ਰੀਤ ਸਿੰਘ (ਸੱਚ ਕਹੂੰ)) ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ 4 ਜਨਵਰੀ ਤੋਂ ਪੱਕਾ ਧਰਨਾ ਤੇ ਭੁੱਖ ਹੜਤਾਲ ਡੀ.ਸੀ. ਦਫਤਰ ਅੱਗੇ ਚੱਲ ਰਿਹਾ ਹੈ। ਅੱਜ ਈ.ਟੀ.ਟੀ. ਟੈੱਟ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਭੁੱਖ ਹੜਤਾਲ ’ਤੇ ਯੂਨੀਅਨ ਦੇ ਆਗੂ ਹਰਪ੍ਰੀਤ ਕੌਰ ਮਾਨਸਾ ਤੇ ਰਣਜੀਤ ਕੌਰ ਸੰਗਰੂਰ ਬੈਠੇ।

7 ਫਰਵਰੀ ਦੇ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਹੋਈ ਪੁਲਿਸ ਨਾਲ ਝੜਪ ਤੋਂ ਬਾਅਦ ਪ੍ਰਸ਼ਾਸਨ ਵੱਲੋਂ 15 ਫਰਵਰੀ ਦੀ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਦਾ ਵਫ਼ਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਚੰਡੀਗੜ੍ਹ ਵਿਖੇ ਮਿਲਿਆ ਜਿਸ ਦੌਰਾਨ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਆਪਣੀਆਂ ਸਾਰੀਆਂ ਮੰਗਾਂ ਦੱਸੀਆਂ, ਮੰਗਾਂ ਸੁਣਨ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਕੋਈ ਵੀ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਦਾ ਪੁਖ਼ਤਾ ਹੱਲ ਨਹੀਂ ਕੱਢਿਆ ਗਿਆ।

ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਮੀਟਿੰਗ ਬੇਸਿੱਟਾ ਰਹਿਣ ਕਰਕੇ 21 ਫਰਵਰੀ ਨੂੰ ਤਿੱਖੇ ਰੂਪ ਵਿੱਚ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ।ਇਸ ਮੌਕੇ ਬੇਰੁਜਗਾਰ ਈ.ਟੀ.ਟੀ. ਟੈੱਟ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੁਖਜੀਤ ਪਟਿਆਲਾ, ਮਨੀ ਸੰਗਰੂਰ, ਜਰਨੈਲ ਸੰਗਰੂਰ, ਜੀਵਨ ਸੰਗਰੂਰ ਤੇ ਸ਼ੰਕਰ ਬਰੇਟਾ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਨਾਲ ਹੋਈ ਪੈਨਲ ਮੀਟਿੰਗ ਵਿੱਚ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਜਿਵੇਂ 2364 ਈ.ਟੀ.ਟੀ. ਦੀਆਂ ਪੋਸਟਾਂ ਵਿੱਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ , ਜਿਸ ਨਾਲ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ । ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ ਸਰਕਾਰ ਨੂੰ ਅਪੀਲ ਕੀਤੀ ਕਿ ਹੋਰ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.