ਸੜਕਾਂ ’ਤੇ ਠੰਢੀਆਂ ਰਾਤਾਂ ਗੁਜ਼ਾਰਨ ਲਈ ਮਜਬੂਰ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ

ਸੜਕਾਂ ’ਤੇ ਠੰਢੀਆਂ ਰਾਤਾਂ ਗੁਜ਼ਾਰਨ ਲਈ ਮਜਬੂਰ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ

ਸੰਗਰੂਰ, (ਗੁਰਪ੍ਰੀਤ ਸਿੰਘ) ਰੁਜਗਾਰ ਦੀ ਮੰਗ ਸਬੰਧੀ ਸੰਘਰਸ਼ ਕਰ ਰਹੇ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਲਗਾਤਾਰ 5 ਦਿਨਾਂ ਤੋਂ ਡੀਸੀ ਕੰਪਲੈਕਸ ਦੇ ਬਾਹਰ ਕੜਾਕੇ ਦੀ ਠੰਢ ਤੇ ਮੀਂਹ ਵਿੱਚ ਬੈਠੇ ਹੋਏ ਹਨ।ਇਸ ਮੌਕੇ ਮੌਜੂਦ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ , ਨਿਰਮਲ ਜੀਰਾ, ਜਰਨੈਲ ਸੰਗਰੂਰ, ਮਨੀ ਸੰਗਰੂਰ, ਗਗਨ ਸੰਗਰੂਰ, ਨਰਿੰਦਰ ਪਾਲ ਸੰਗਰੂਰ ਤੇ ਰਾਜ ਸੁਖਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੂੰ ਪਿਛਲੇ ਚਾਰ ਸਾਲਾਂ ਤੋਂ ਸੜਕਾਂ ’ਤੇ ਰੁਲਣ ਲਈ ਮਜਬੂਰ ਕਰ ਰਹੀ ਹੈ ਜਦੋਂ ਕਿ ਸਰਕਾਰ ਚਾਹੀਦਾ ਸੀ ਕਿ ਉਹ ਪੜ੍ਹੇ ਲਿਖੇ ਬੇਰੁਜ਼ਗਾਰਾਂ ਉਨ੍ਹਾਂ ਦੀ ਯੋਗਤਾ ਮੁਤਾਬਕ ਰੁਜਗਾਰ ਦੇਵੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੇ।

ਉਨ੍ਹਾਂ ਕਿਹਾ ਕਿ ਜਦੋਂ ਬੇਰੁਜਗਾਰ ਅਧਿਆਪਕ ਸਿੱਖਿਆ ਮੰਤਰੀ ਜਾਂ ਮੁੱਖ ਮੰਤਰੀ ਦੀ ਕੋਠੀ ਰੁਜਗਾਰ ਮੰਗਣ ਗਏ ਤਾਂ ਉਨ੍ਹਾਂ ਨੂੰ ਸਿਵਾਏ ਲਾਠੀਚਾਰਜ ਤੇ ਝੂਠੇ ਪਰਚੇ ਤੋਂ ਸਿਵਾਏ ਕੁਝ ਨਹੀਂ ਮਿਲਿਆ ।ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ 10 ਜਨਵਰੀ ਨੂੰ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜਿਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.