ਬੇਰੁਜ਼ਗਾਰ ਲਾਈਨਮੈਨਾਂ ਵੱਲੋਂ ਪਰਿਵਾਰਾਂ ਸਮੇਤ ਮੁੱਖ ਦਫ਼ਤਰ ਅੱਗੇ ਧਰਨਾ

Unemployed, Linemen, Protest, Headquarter

ਸਰਕਾਰ ਦੀ ਵਾਅਦਾ ਖਿਲਾਫ਼ੀ ਲਈ 5 ਜੂਨ ਤੱਕ ਪੰਜਾਬ ‘ਚ ਅਰਥੀ ਫੂਕ ਮੁਜਾਹਰਿਆਂ ਦਾ ਐਲਾਨ | Unemployed Linemen

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵੱਲੋਂ ਅੱਜ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇ ਕੇ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਧਰਨੇ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਹਲਕਾ ਭਦੋੜ ਤੋਂ ਆਪ ਵਿਧਾਇਕ ਪਿਰਮਲ ਸਿੰਘ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਪਿਰਮਲ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਲਾਈਨਮੈਨ ਲੰਮੇ ਸਮੇਂ ਤੋਂ ਪਾਵਰਕੌਮ ਅੰਦਰ ਲਾਈਨਮੈਨ ਕੈਟਾਗਰੀ ਦੀ ਲਟਕ ਰਹੀ ਭਰਤੀ ਨੂੰ ਮੁਕੰਮਲ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ। (Unemployed Linemen)

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਵਕੌਮ ਅੰਦਰ ਸੀ.ਆਰ.ਏ. 289/16 ਤਹਿਤ ਸਹਾਇਕ ਲਾਈਨਮੈਨਾਂ ਦੀਆਂ 1500 ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਉਸ ਤੋਂ ਬਾਅਦ ਬੇਰੁਜਗਾਰ ਲਾਈਨਮੈਨ ਯੂਨੀਅਨ ਨਾਲ ਹੋਏ ਸਮਝੌਤੇ ਤਹਿਤ ਪੁਰਾਣੇ ਬੇਰੁਜਗਾਰ ਲਾਈਨਮੈਨਾਂ ਨੂੰ ਐਡਜਸਟ ਕਰਨ ਲਈ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਅਤੇ ਅਸਾਮੀਆਂ ਦੀ ਗਿਣਤੀ 1500 ਤੋਂ ਵਧਾ ਕੇ 2800 ਕੀਤੀ ਗਈ ਪਰੰਤੂ ਮੈਨੇਜਮੈਂਟ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਵਿੱਚ ਦੇਰੀ ਕਰਨ ਕਾਰਨ ਤਿੰਨ ਨਵੇਂ ਬੈਚ ਲਾਈਨਮੈਨਾਂ ਦੇ ਪਾਸ ਆਊਟ ਹੋਣ ਕਾਰਨ ਉਹ ਵੀ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਹੋ ਗਏ ਹਨ, ਜਿਸ ਕਰਕੇ ਬਿਨੈਕਾਰਾਂ ਦੀ ਗਿਣਤੀ ਵੱਧ ਗਈ ਹੈ ਅਤੇ ਪੁਰਾਣੇ ਲਾਈਨਮੈਨ ਮੈਰਿਟ ਲਿਸਟ ਤੋਂ ਬਾਹਰ ਹੋ ਰਹੇ ਹਨ। (Unemployed Linemen)

ਉਨ੍ਹਾਂ 1 ਦਸੰਬਰ 2013 ਨੂੰ ਖੁਦਕਸ਼ੀ ਕਰ ਚੁਕੇ ਰਾਜ ਕੁਮਾਰ ਫਾਜ਼ਿਲਕਾ ਦੇ ਪਰਿਵਾਰ ਨੂੰ ਆਰਥਿਕ ਮਦਦ ਜਾਂ ਨੌਕਰੀ ਦੇਣ ਦੀ ਮੰਗ ਕੀਤੀ ਗਈ। ਸੂਬਾ ਆਗੂ ਭੋਲਾ ਸਿੰਘ ਗੱਗੜਪੁਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਰੋਸ ਵਜੋਂ 5 ਜੂਨ ਤੱਕ ਪੰਜਾਬ ਸਰਕਾਰ ਦੇ ਸਾਰੇ ਜ਼ਿਲਿਆਂ ਵਿੱਚ ਅਰਥੀ ਫੁਕ ਮੁਜਾਹਰੇ ਕੀਤੇ ਜਾਣਗੇ। (Unemployed Linemen)