ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਬੇਰੁਜ਼ਗਾਰ ਪੀਟੀ...

    ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵਲੋਂ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਕੋਠੀ ਅੱਗੇ ਧਰਨਾ

    ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵਲੋਂ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਕੋਠੀ ਅੱਗੇ ਧਰਨਾ

    ਗੁਰੂਹਰਸਹਾਏ (ਵਿਜੈ ਹਾਂਡਾ)। ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਫਾਰਮ ਹਾਉਸ ਅੱਗੇ ਧਰਨਾ ਦਿੱਤਾ ਜਾ ਰਿਹਾ। ਇਸ ਸਬੰਧੀ ਗੱਲਬਾਤ ਕਰਦਿਆਂ ਪੀਟੀਆਈ ਅਧਿਆਪਕ ਯੂਨੀਅਨ ਦੇ ਗੁਰਪ੍ਰੀਤ ਖੰਨਾ, ਅਸ਼ੋਕ ਕੁਮਾਰ ਆਦਿ ਆਗੂਆਂ ਨੇ ਦੋਸ ਲਾਉਂਦਿਆਂ ਕਿਹਾ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਸਾਨੂੰ ਨੋਕਰੀ ਦੇਣ ਤੋਂ ਵਾਂਝਾ ਰੱਖਿਆ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵੀ ਲਾਰਿਆਂ ਤੋਂ ਇਲਾਵਾ ਸਾਡੇ ਕੁੱਝ ਪੱਲੇ ਨਹੀਂ ਪਾਇਆ ਜਾ ਰਿਹਾ । ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ 646 ਅਧਿਆਪਕਾਂ ਦੀ ਭਰਤੀ ਨੂੰ ਨੇਪਰੇ ਨਹੀਂ ਚਾੜਿਆ ਗਿਆ ਤੇ ਹੁਣ ਕਾਂਗਰਸ ਸਰਕਾਰ ਵੀ ਉਹਨਾਂ ਦੇ ਰਾਹ ਤੇ ਤੁਰੀ ਹੋਈ ਹੈ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.