ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਬੇਰੁਜ਼ਗਾਰ ਅਧਿਆਪਕ ਸਾਂਝਾ ਮੋਰਚਾ ਵੱਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ 

ਪਟਿਆਲਾ,  ਖੁਸ਼ਵੀਰ ਸਿੰਘ ਤੂਰ।  ਬੇਰੁਜ਼ਗਾਰ ਅਧਿਆਪਕ ਸਾਂਝਾ ਮੋਰਚਾ ਵੱਲੋਂ ਪਟਿਆਲਾ ਵਿਖੇ ਅੱਜ ਜ਼ੋਰਦਾਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਵੱਲ ਆਪਣਾ ਮਾਰਚ ਕੀਤਾ ਗਿਆ।  ਅਧਿਆਪਕਾਂ ਦੇ ਧਰਨੇ ਨੂੰ ਦੇਖਦਿਆਂ ਪੁਲੀਸ ਵੱਲੋਂ ਮੋਤੀ ਮਹਿਲ ਨੇੜੇ ਰਸਤਿਆਂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਸੀ ਅਧਿਆਪਕਾ ਦਾ ਕਹਿਣਾ ਹੈ ਕਿ ਉਹ ਲਗਾਤਾਰ ਸੰਗਰੂਰ ਵਿਖੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਿੱਖਿਆ ਮੰਤਰੀ ਜਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ।

ਦੱਸਣਯੋਗ ਹੈ ਕਿ ਪਟਿਆਲਾ ਵਿਖੇ ਰੋਜ਼ਾਨਾ ਹੀ ਧਰਨੇ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ ਜਿਸ ਕਾਰਨ ਪੁਲੀਸ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਇਨ੍ਹਾਂ ਬੇਰੁਜ਼ਗਾਰ ਅਧਿਆਕਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਨੌਕਰੀਆਂ ਦੀ ਮੰਗ ਲਈ ਲੜਦੇ ਆ ਰਹੇ ਹਾਂ, ਪਰ ਪੰਜਾਬ ਸਰਕਾਰ ਹਮੇਸ਼ਾ ਝੂਠੇ ਦਿਲਾਸੇ ਦਿੰਦੀ ਰਹਿੰਦੀ ਹੈ। ਇਸ ਤਹਿਤ ਅੱਜ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਵੱਲ ਰੋਸ ਮਾਰਚ ਕੱਢਦੇ ਆਏ, ਪਰ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ ਤੇ ਬਹੁਤ ਸਾਰੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।