ਐਸਪੀ ਸਿਟੀ ਸਰਫਰਾਜ ਆਲਮ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ ਚੈਕਿੰਗ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੇਂਦਰੀ ਜੇਲ ਪਟਿਆਲਾ (Patiala News) ਵਿਖੇ ਅੱਜ ਪੰਜਾਬ ਪੁਲਿਸ ਅਤੇ ਜੇਲ੍ਹ ਦੀ ਟੀਮ ਵੱਲੋਂ ਮਿਲ ਕੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਜੇਲ ਦੇ ਚੱਪੇ-ਚੱਪੇ ਦੀ ਚੈਕਿੰਗ ਕੀਤੀ ਗਈ। ਪਟਿਆਲਾ ਦੇ ਐਸਪੀ ਸਿਟੀ ਸਰਫਰਾਜ ਆਲਮ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤੋਂ ਬਾਅਦ ਅੱਜ ਪੰਜਾਬ ਪੁਲਿਸ ਦੇ 150 ਦੇ ਕਰੀਬ ਮੁਲਾਜ਼ਮਾਂ ਸਮੇਤ ਜੇਲ੍ਹ ਦੇ ਮੁਲਾਜ਼ਮਾਂ ਨਾਲ ਮਿਲ ਕੇ ਜੇਲ ਅੰਦਰ ਚੈਕਿੰਗ ਕੀਤੀ ਜਾ ਰਹੀ ਹੈ।
ਜੇਲ ਅੰਦਰ ਮੋਬਾਈਲ ਫੋਨ ਅਤੇ ਹੋਰ ਇਤਰਾਜਯੋਗ ਸਮਗਰੀ ਮਿਲਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ ਜਿਸ ਕਾਰਨ ਹੀ ਅੱਜ ਇਹ ਚੈਕਿੰਗ ਆਰੰਭੀ ਗਈ ਹੈ। ਉਹਨਾਂ ਦੱਸਿਆ ਕਿ ਇਸ ਦੌਰਾਨ ਜੇਲ ਦੀ ਹਰ ਬੈਰਿਕ ਸਮੇਤ ਹਰ ਥਾਂ ਦੀ ਚੈਕਿੰਗ ਕੀਤੀ ਜਾਵੇਗੀ। ਖਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਜੇਲ ਅੰਦਰ ਚੈਕਿੰਗ ਜਾਰੀ ਸੀ।
Also Read : ਦਿੱਲੀ ਹਾਈਕੋਰਟ ਤੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ