ਡੀਸੀ ਵੱਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

Unexpected ,Checkingm Government, Offices, DC

ਦਫਤਰਾਂ ‘ਚ ਹੋ ਰਹੇ ਵਿਭਾਗੀ ਕੰਮ-ਕਾਜ ‘ਤੇ ਜ਼ਾਹਿਰ ਕੀਤੀ ਸੰਤੁਸ਼ਟੀ

ਸਤਪਾਲ ਥਿੰਦ, ਫਿਰੋਜ਼ਪੁਰ:ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐੱਸ. ਵੱਲੋਂ ਅੱਜ ਸਵੇਰੇ ਤਕਰੀਬਨ 9:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਡੀ.ਸੀ. ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਪਣੀ ਹਾਜ਼ਰੀ ਯਕੀਨੀ ਬਣਾਈ ਰੱਖਣ ਤਾਂ ਜੋ ਦਫ਼ਤਰਾਂ ‘ਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦਫ਼ਤਰਾਂ ਵਿੱਚ ਹੋ ਰਹੇ ਵਿਭਾਗੀ ਕੰਮਾਂ ਤੋਂ ਸੰਤੁਸ਼ਟੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਹੋਰ ਵੀ ਪਹਿਲਾਂ ਨਾਲੋਂ ਬਿਹਤਰ ਸੇਵਾਵਾਂ ਦੇਣ ਅਤੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਾਲੇ ਆਪਣੇ ਦਫ਼ਤਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਹਰੇਕ ਦਫ਼ਤਰ ਆਪਣਾ ਕਚਰਾ ਆਦਿ ਕੂੜੇਦਾਨਾਂ ਵਿੱਚ ਰੱਖਣ ਅਤੇ ਸਵੇਰੇ ਸਫ਼ਾਈ ਕਰਮਚਾਰੀਆਂ ਨੂੰ ਸੌਂਪਣ ਤਾਂ ਜੋ ਆਲੇ-ਦੁਆਲੇ ਗੰਦਗੀ ਨਾ ਫੈਲੇ।

LEAVE A REPLY

Please enter your comment!
Please enter your name here