ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੇ ਗਏ ਸਖਤ ਸੁਰੱਖਿਆਂ ਪ੍ਰਬੰਧ : ਸ਼੍ਰੀ ਭਾਗੀਰਥ ਸਿੰਘ ਮੀਨਾ | Police Station
ਮਲੋਟ (ਮਨੋਜ)। ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਨੇ ਜਿੱਥੇ ਪੁਲਿਸ ਵੱਲੋਂ ਸੂਬੇ ਨਾਲ ਲੱਗਦੀਆਂ ਬਾਹਰਲੇ ਸੂਬਿਆ ਦੀਆਂ ਸਰਹੱਦਾਂ ਨੂੰ ਸੀਲ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਰੈਸਟ ਹਾਊਸਾਂ ਵਿੱਚ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। (Police Station)
ਇਸ ਨੂੰ ਮੁੱਖ ਰੱਖਦਿਆਂ ਅੱਜ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਾਕਿਆਂ ਅਤੇ ਥਾਣਾ ਸਿਟੀ ਮਲੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆਂ ਨੂੰ ਮੁੱਖ ਰੱਖਦਿਆਂ, ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ਰਾਰਤੀ ਅਨਸਰਾਂ ਤੇ ਨਿਕੇਲ ਕੱਸਣ ਲਈ ਜ਼ਿਲ੍ਹੇ ਅੰਦਰ ਸਖਤ ਸੁਰੱਖਿਆਂ ਦੇ ਪ੍ਰਬੰਧ ਕੀਤੇ ਗਏ ਹਨ ਜਿਸ ਦੇ ਚਲੱਦਿਆਂ ਨਾਕਿਆ ਅਤੇ ਥਾਣਾ ਸਿਟੀ ਮਲੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ ਚੈਕਿੰਗ ਦੌਰਾਨ ਥਾਣਿਆਂ ਅੰਦਰ ਅਸਲਾ, ਥਾਣੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰੇ, ਬੋਡੀ ਪ੍ਰੋਟੈਕਟਰ, ਕੈਨਸ਼ੀਲਡਾਂ, ਥਾਣੇ ਵਿੱਚ ਪੁਲਿਸ ਦੀ ਨਫਰੀ ਅਤੇ ਸੀਨੀਅਰ ਅਫਸਰਾ ਨਾਲ ਤਾਲ ਮੇਲ ਕਰਨ ਲਈ ਵਾਇਰਲ ਸੈੱਟ ਦਾ ਜ਼ਾਇਜਾ ਲਿਆ ਗਿਆ ਅਤੇ ਨਾਲ ਹੀ ਨਾਕਿਆਂ ਤੇ ਤਾਇਨਾਤ ਪੁਲਿਸ ਮੁਲਜਮਾਂ ਦੀ ਹਾਜ਼ਰੀ, ਕੈਮਰੇ, ਰਾਤ ਸਮੇਂ ਨਾਕਿਆ ਤੇ ਰਿਫਲੈਕਟਰ ਜੈਕਟ, ਬੈਰੀਗੇਟ ਅਤੇ ਟਾਰਚ ਲਇਟ ਨੂੰ ਚੈੱਕ ਕੀਤਾ ਗਿਆ।
ਉਨ੍ਹਾਂ ਦੱਸਿਆਂ ਪੁਲਿਸ ਮੁਲਜਮਾਂ ਨੂੰ ਹਦਾਇਤ ਦਿੱਤੀ ਕਿ ਡਿਊਟੀ ਦੌਰਾਨ ਕੀਤੀ ਕੋਈ ਅਨਗੇਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਥਾਣਿਆਂ ਵਿੱਚ ਸ਼ਇਕਤਾਂ ਲੈ ਕੇ ਆ ਰਹੇ ਆਮ ਪਬਲਿਕ ਨੂੰ ਪਹਿਲ ਦੇ ਅਧਾਰ ਤੇ ਸੁਣਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕੇ ਜੇ ਕੋਈ ਵਿਅਕਤੀ ਸਾਨੂੰ ਜਾਣਕਾਰੀ ਦੇਣਾ ਚਹੁੰਦਾ ਹੈ ਤਾਂ ਉਹ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਫੋਨ ਕਾਲ ਜਾਂ ਵਟਸਐਪ ਤੇ ਮੈਸਿਜ ਰਾਹੀ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।