ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ

Government Hospital

ਸਫ਼ਾਈ ਅਤੇ ਪਾਰਕਿੰਗ ਵਿਵਸਥਾ ਵਿੱਚ ਵੀ ਸੁਧਾਰ ਕਰਨ ਦੇ ਆਦੇਸ਼ ਦਿੱਤੇ | Government Hospital

ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸ਼ਨੀਵਾਰ ਸਵੇਰੇ ਸਰਕਾਰੀ ਹਸਪਤਾਲ (Government Hospital) ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨਾਲ ਹਸਪਤਾਲ ਦੇ ਐਸਐਮਓ ਡਾ. ਰੋਹਿਤ ਗੋਇਲ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ।ਇਸ ਮੌਕੇ ਉਨ੍ਹਾਂ ਨੇ ਸਫ਼ਾਈ ਅਤੇ ਪਾਰਕਿੰਗ ਦੇ ਪ੍ਰਬੰਧਾਂ ਵਿੱਚ ਸੁਧਾਰ ਕਰਨ ਦੇ ਆਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਜੱਚਾ-ਬੱਚਾ ਵਾਰਡ ਸਮੇਤ ਜਨਰਲ ਵਾਰਡ ਦੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਟਾਫ਼ ਨਾਲ ਗੱਲਬਾਤ ਵੀ ਕੀਤੀ। ਡਿਪਟੀ ਕਮਿਸ਼ਨਰ ਡਾ. ਦੁੱਗਲ ਨੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਰ ਮਰੀਜ਼ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਅਤੇ ਸਟਾਫ਼ ਦਾ ਰਵੱਈਆ ਵੀ ਪੁੱਛਿਆ। ਮਰੀਜ਼ਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸਟਾਫ ਵੱਲੋਂ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ

LEAVE A REPLY

Please enter your comment!
Please enter your name here