ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ

Nabha Jail

(ਖੁਸ਼ਵੀਰ ਤੂਰ, ਤਰੁਣ ਸ਼ਰਮਾ) ਪਟਿਆਲਾ/ਨਾਭਾ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ ਨਾਭਾ (Nabha Jail) ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੀ ਮੌਜੂਦ ਸਨ।

ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਜੇਲ ਵਿਚ ਰਹਿ ਰਹੇ ਬੰਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਅਤੇ ਜੇਲ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਤੇ ਹੋਰ ਅਧਿਕਾਰੀਆਂ ਨੂੰ ਬੰਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਜੇਲ ਦੀ ਰਸੋਈ ਅਤੇ ਬੰਦੀਆਂ ਲਈ ਬਣਾਏ ਜਾਂਦੇ ਖਾਣੇ ਦੀ ਵੀ ਜਾਂਚ ਕੀਤੀ। ਇਸ ਮੌਕੇ ਜੇਲ ਦਾ ਸਾਰਾ ਸਟਾਫ਼ ਹਾਜ਼ਰ ਸੀ।

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਸੀ.ਜੇ.ਐਮ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੱਲੋਂ ਨਵੀਂ ਜ਼ਿਲ੍ਹਾ ਜੇਲ, (Nabha Jail) ਨਾਭਾ ਵਿਖੇ ਇੱਕ ਕੈਂਪ ਕੋਰਟ ਵੀ ਲਗਾਈ ਗਈ। ਇਸ ਕੈਂਪ ਕੋਰਟ ਵਿੱਚ ਉਨ੍ਹਾਂ ਵੱਲੋਂ ਮੌਕੇ ’ਤੇ ਹੀ ਤਿੰਨ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here