(ਰਘਬੀਰ ਸਿੰਘ) ਲੁਧਿਆਣਾ। ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਟਰ ਸਾਹਨੇਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਵੱਖ ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ। ਉਨਾਂ ਨੇ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਡਾਕਟਰਾਂ ਅਤੇ ਸਟਾਫ ਨਾਲ ਮੀਟਿੰਗ ਕਰਕੇ ਜ਼ਰੂਰੀ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਹੈਲਥ ਸੈਂਟਰ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਲੋੜੀਦੀ ਮੈਡੀਕਲ ਸਹਾਇਤਾ ਦਿੱਤੀ ਜਾਵੇ ਅਤੇ ਦਾਖਲ ਮਰੀਜਾਂ ਦੀ ਦੇਖਭਾਲ ਅਤੇ ਇਲਾਜ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕੀਤੀ ਜਾਵੇ। Ludhiana News
ਇਹ ਵੀ ਪੜ੍ਹੋ: Punjab Sarpanch Elections: ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਨੇ ਮਿਹਨਤ ਨਾਲ ਬਦਲੀ ਪਿੰਡ ਦੀ ਨੁਹਾਰ
ਉਨਾਂ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਚੰਗਾ ਵਿਹਾਰ ਕੀਤਾ ਜਾਵੇ। ਇਸ ਮੌਕੇ ਉਨਾਂ ਸੀਨੀਅਰ ਮੈਡੀਕਲ ਅਫਸਰ ਡਾ ਰਮੇਸ਼ ਕੁਮਾਰ ਨੂੰ ਹੈਲਥ ਸੈਂਟਰ ਦੀ ਸੁੱਰਖਿਆ ਵੱਲ ਵਿਸ਼ੇਸ ਧਿਆਨ ਦੇਣ ਲਈ ਕਿਹਾ।ਇਸ ਮੌਕੇ ਉਹਨਾ ਨਾਲ ਸੁਪਰਡੈਂਟ ਸੰਜੀਵ ਕੁਮਾਰ ਅਤੇ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦਾ ਸਟਾਫ ਹਾਜ਼ਰ ਸੀ। Ludhiana News