ਅੰਮ੍ਰਿਤਸਰ। ਅਣਪਛਾਤਿਆਂ ਵੱਲੋਂ ਘਰ ‘ਚ ਦਾਖਲ ਹੋ ਕੇ ਔਰਤ ਦਾ ਕਤਲ

Amritsar, Unidentified, Man, Kills, Woman, Home

ਪਤੀ ਨਾਲ ਵਿਵਾਦ ਕਾਰਨ ਆਪਣੇ ਬੇਟੇ ਨਾਲ ਰਹਿੰਦੀ ਸੀ ਇਕੱਲੀ

ਅੰਮ੍ਰਿਤਸਰ। ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ‘ਚ ਪੈਂਦੇ ਆਜ਼ਾਦ ਨਗਰ ਵਿਚ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਦਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਬਲਜੀਤ ਕੌਰ ਦਾ ਪਤੀ ਸੀ. ਆਰ. ਪੀ. ਐੱਫ. ‘ਚ ਵੱਡੇ ਅਹੁਦੇ ‘ਤੇ ਤਾਇਨਾਤ ਹੈ ਅਤੇ ਉਹ ਪਤੀ ਨਾਲ ਵਿਵਾਦ ਕਾਰਨ ਆਪਣੇ ਬੇਟੇ ਨਾਲ ਇਕੱਲੀ ਰਹਿੰਦੀ ਸੀ। ਜਾਣਕਾਰੀ ਮੁਤਾਬਕ ਦੋ ਲੋਕ ਮਹਿਲਾ ਦੇ ਘਰ ਆਏ ਸਨ, ਜਿਸ ਤੋਂ ਬਾਅਦ ਬਲਜੀਤ ਦੀ ਲਾਸ਼ ਘਰ ਵਿਚ ਪਈ ਮਿਲੀ। ਇਸ ਘਟਨਾ ਤੋਂ ਬਾਅਦ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੋ ਲੋਕ ਬਲਜੀਤ ਕੌਰ ਦੇ ਘਰ ‘ਚ ਦਾਖਲ ਹੁੰਦੇ ਦੇਖੇ ਜਾ ਰਹੇ ਹਨ। ਬਲਜੀਤ ਕੌਰ ਦਾ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਜਾਣਕਾਰੀ ਇਹ ਵੀ ਹੈ ਕਿ ਘਰ ਵਿਚ ਕਿਸੇ ਤਰ੍ਹਾਂ ਦੀ ਚੋਰੀ ਨਹੀਂ ਹੋਈ, ਜਦਕਿ ਦੂਜੇ ਪਾਸੇ ਪਰਿਵਾਰ ਨੇ ਬਲਜੀਤ ਦੇ ਕਤਲ ਲਈ ਕਿਸੇ ‘ਤੇ ਵੀ ਸ਼ੱਕ ਨਹੀਂ ਪ੍ਰਗਟਾਇਆ ਹੈ। ਪਰਿਵਾਰ ਮੁਤਾਬਕ ਬਲਜੀਤ ਦਾ ਪਤੀ ਉਸ ਨੂੰ ਖਰਚਾ ਦਿੰਦਾ ਸੀ ਪਰ ਸ਼ੱਕ ਨਹੀਂ ਕੀਤਾ ਜਾ ਸਕਦਾ। ਉਧਰ ਪਿਲਸ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ਦੀ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਿਸੇ ਨਤੀਜੇ ਤਕ ਪਹੁੰਚਿਆ ਜਾਵੇਗਾ। Kills

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।