ਬਜ਼ਟ ਭਾਸ਼ਣ : ਹੁਣ ਸਭ ਦੇ ਸਿਰ ’ਤੇ ਹੋਵੇਗੀ ਛੱਤ : ਵਿੱਤ ਮੰਤਰੀ

Union Budget 2023 LIVE

ਨਵੀਂ ਦਿੱਲੀ (ਏਜੰਸੀ)। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਨ ਦੌਰਾਨ ਦੇਸ਼ ਦੀ ਜਨਤਾ ਨੂੰ ਕਫਾਇਤੀ ਦਰ ’ਤੇ ਘਰ ਮੁਹੱਈਆ ਕਰਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀ. ਐੱਸ . ਆਵਾਸ ਯੋਜਨਾ ਦੇ ਬਜਟ ਵਿਚ ਪਹਿਲਾਂ ਦੇ ਮੁਕਾਬਲੇ 66 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇਸ ਬਜਟ ਨੂੰ ਵਧਾ ਕੇ 79 ਹਜਾਰ ਕਰੋੜ ਰੁਪਏ ਤੋਂ ਵੱਧ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਵਿੱਤੀ ਸਾਲ 2022-23 ਵਿੱਚ ਵਿੱਤ ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ 48 ਹਜਾਰ ਕਰੋੜ ਰੁਪਏ ਅਲਾਟ ਕੀਤੇ ਸਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਉਦੇਸ਼ ਦੇਸ਼ ਦੇ ਸਾਰੇ ਲੋਕਾਂ ਨੂੰ ਆਪਣਾ ਘਰ ਦੇਣਾ ਹੈ। ਇਸ ਸਕੀਮ ਤਹਿਤ ਸਰਕਾਰ ਉਨ੍ਹਾਂ ਲੋਕਾਂ ਨੂੰ ਪੈਸੇ ਦਿੰਦੀ ਹੈ, ਜਿਨ੍ਹਾਂ ਕੋਲ ਪੱਕੇ ਮਕਾਨ ਨਹੀਂ ਹਨ। (Union Budget 2023 LIVE)

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਹਰ ਵਿੱਤੀ ਸਾਲ ‘ਚ ਵੱਖ-ਵੱਖ ਟੀਚੇ ਨਿਰਧਾਰਤ ਕੀਤੇ ਜਾਂਦੇ ਹਨ। ਯੋਗਤਾ ਦੀ ਗੱਲ ਕੀਤੀ ਜਾਵੇ ਤਾਂ ਇਸ ਸਕੀਮ ਤਹਿਤ ਗਰੀਬ ਪਰਿਵਰਾਂ ਨੂੰ ਮਕਾਨ ਅਲਾਟ ਕੀਤੇ ਜਾਂਦੇ ਹਨ। ਇਸ ਵਿੱਚ ਉਨ੍ਹਾਂਲੋਕਾਂ ਨੂੰ ਮਕਾਨ ਦਿੱਤੇ ਜਾਂਦੇ ਹਨ , ਜਿਨ੍ਹਾਂ ਕੋਲ ਆਪਣੇ ਪੱਕੇ ਮਕਾਨ ਨਹੀਂ ਹਨ। ਆਵਾਸ ਯੋਜਨਾ ਤਹਿਤ ਸੂਚੀ ਤਿਆਰ ਕਰਦੇ ਸਮੇਂ ਇਹ ਜਾਂਚ ਕੀਤੀ ਜਾਂਦੀ ਹੈ ਕਿ ਲਾਭਪਾਤਰੀ ਕੋਲ ਕੋਈ ਮੋਟਰ ਵਾਲਾ ਦੋਪਹੀਆ ਜਾਂ ਤਿੰਨ ਪਹੀਆ ਵਾਹਨ ਤਾਂ ਨਹੀਂ। ਇਸ ਦੇ ਨਾਲ ਹੀ ਕੋਈ ਹੋਰ ਮਾਪਦੰਡ ਤੈਅ ਕੀਤੇ ਗਏ ਹਨ।

ਹੁਣ ਤੱਕ ਲੱਖਾਂ ਲੋਕਾਂ ਨੂੰ ਘਰ ਮਿਲ ਚੁੱਕੇ ਹਨ | Union Budget 2023 LIVE

ਹੁਣ ਤੱਕ ਦੇਸ਼ ਵਿੱਚ ਲੱਖਾਂ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਇਸ ਸਕੀਮ ਤਹਿਤ ਪਹਾੜੀ ਖੇਤਰਾਂ ਦੇ ਲਾਭਪਾਤਰੀਆਂ ਨੂੰ ਇੱਕ ਲੱਖ 20 ਹਜਾਰ ਰੁਪਏ ਅਤੇ ਮੈਦਾਨੀ ਖੇਤਰਾਂ ਵਿੱਚ ਮਕਾਨ ਬਣਾਉਣ ਲਈ ਇਕ ਲੱਖ 30 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਇਸ ਸਕੀਮ ਨੂੰ ਬਜਟ ਵਿੱਚ ਹਮੇਸ਼ਾ ਪਹਿਲ ਦੇ ਆਧਾਰ ‘ਤੇ ਰੱਖਿਆ ਜਾਂਦਾ ਹੈ ਅਤੇ ਇਸ ਵਾਰ ਵੀ ਵੱਡਾ ਕਦਮ ਚੁੱਕਦੇ ਹੋਏ ਇਸ ਦੇ ਬਜਟ ਵਿੱਚ ਵਾਧਾ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।