ਏਮਸ ’ਚ ਭਰਤੀ ਹੋਏ ਕੇਂਦਰੀ ਸਿੱਖਿਆ ਮੰਤਰੀ ਨਿਸ਼ੰਕ

Nishank

ਕੋਵਿਡ ਸਮੱਸਿਆਵਾਂ ਦੇ ਚੱਲਦਿਆਂ ਹੋਏ ਭਰਤੀ

ਨਵੀਂ ਦਿੱਲੀ । ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਕੋਵਿਡ-19 ਤੋਂ ਠੀਕ ਹੋਣ ਤੋਂ ਬਾਅਦ ਇਸ ਨਾਲ ਸਬੰਧਿਤ ਸਮੱਸਿਆਵਾਂ ਦੀ ਵਜ੍ਹਾ ਨਾਲ ਮੰਗਲਵਾਰ ਨੂੰ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਸ) ’ਚ ਭਰਤੀ ਕਰਵਾਇਆ ਗਿਆ ।ਅਧਿਕਾਰਿਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਡਾ. ਨਿਸ਼ੰਕ (61) ਅਪਰੈਲ ’ਚ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ।

ਉਨ੍ਹਾਂ ਕੋਰੋਨਾ ਤੋਂ ਪੀੜਤ ਪਾਏ ਜਾਣ ਤੋਂ ਬਾਅਦ ਟਵੀਟ ਕੀਤਾ ਸੀ, ‘‘ਮੈਂ ਆਪ ਸਭ ਨੂੰ ਸੂਚਿਤ ਕਰ ਰਿਹਾ ਹਾਂ ਕਿ ਕਿ ਮੈਂ ਕੋਵਿਡ ਤੋਂ ਪੀੜਤ ਹੋ ਗਿਆ ਹਾਂ ਡਾਕਟਰਾਂ ਦੇ ਨਿਰਦੇਸ਼ ਅਨੁਸਾਰ ਮੇਰਾ ਇਲਾਜ ਚੱਲ ਰਿਹਾ ਹੈ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ ਜੋ ਹਾਲ ਦੇ ਸਮੇਂ ’ਚ ਮੇਰੇ ਸੰਪਰਕ ’ਚ ਆਏ ਹਨ ਕੇਂਦਰੀ ਸਿੱਖਿਆ ਮੰਤਰੀ ਨੇ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।