ਖੇਤੀ ਕਾਨੂੰਨਾਂ ‘ਤੇ ਫਿਰ ਤੋਂ ਵਿਚਾਰ ਕਰੇ ਕੇਂਦਰ ਸਰਕਾਰ : ਮਾਇਆਵਤੀ

Mayawati

ਖੇਤੀ ਕਾਨੂੰਨਾਂ ‘ਤੇ ਫਿਰ ਤੋਂ ਵਿਚਾਰ ਕਰੇ ਕੇਂਦਰ ਸਰਕਾਰ : ਮਾਇਆਵਤੀ

ਨਵੀਂ ਦਿੱਲੀ। ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਖੇਤੀ ਸਬੰਧੀ ਤਿੰਨੇ ਕਾਨੂੰਨਾਂ ‘ਤੇ ਅਸਿਹਮਤੀ ਪ੍ਰਗਟ ਕਰਦਿਆਂ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ‘ਤੇ ਫਿਰ ਤੋਂ ਵਿਚਾਰ ਕਰਨਾ ਚਾਹੀਦਾ ਹੈ। ਮਾਇਆਵਤੀ ਨੇ ਜਾਰੀ ਇੱਕ ਸੰਦੇਸ਼ ‘ਚ ਕਿਹਾ ਕਿ ਇਨ੍ਹਾਂ ਕੂਨਾਂ ਸਬੰਧੀ ਪੂਰੇ ਦੇਸ਼ ਦੇ ਕਿਸਾਨ ਨਾਰਾਜ਼ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਥਿਤੀ ਸਮਝਣੀ ਚਾਹੀਦੀ ਹੈ ਤੇ ਇਨ੍ਹਾਂ ਕਾਨੂੰਨਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ।

Mayawati

ਬਸਪਾ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਨਾਲ ਸਬੰਧਿਤ ਹਾਲ ‘ਚ ਲਾਗੂ ਕੀਤੇ ਗਏ ਤਿੰਨ ਕਾਨੂੰਨਾਂ ਸਬੰਧੀ ਆਪਣੀ ਅਸਹਿਮਤੀ ਪ੍ਰਗਟਾਉਂਦਿਆਂ ਪੂਰੇ ਦੇਸ਼ ‘ਚ ਕਿਸਾਨ ਕਾਫ਼ੀ ਨਾਰਾਜ਼ ਤੇ ਅੰਦੋਲਨ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਕਿਸਾਨਾਂ ਦੀ ਆਮ ਸਹਿਮਤੀ ਬਿਨਾ ਬਣਾਗਏ ਗਏ ਇਨ੍ਹਾਂ ਕਾਨੂੰਨਾਂ ‘ਤੇ ਕੇਂਦਰ ਸਰਕਾਰ ਜੇਕਰ ਮੁੜ ਵਿਚਾਰ ਕਰ ਲਵੇ ਤਾਂ ਬਿਹਤਰ ਹੈ। ਹਰਿਆਣਾ, ਰਾਜਸਥਾਨ, ਪੰਜਾਬ, ਪੱਛਮੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਕਿਸਾਨ ਸੰਗਠਨ ਪਿਛਲੇ ਕਈ ਦਿਨਾਂ ਤੋਂ ਦਿੱਲੀ ‘ਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਕਰਨ ਲਈ ਡਟੇ ਹੋਏ ਹਨ ਤੇ ਉਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਦੇਸ਼ ਦੇ ਕਈ ਹਿੱਸਿਆਂ ‘ਚ ਵੀ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.