ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਕੇਂਦਰੀ ਸਿਹਤ ਮ...

    ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮੰਡਵੀਆ ਪਟਿਆਲਾ ਪੁੱਜੇ

    Patiala News

    ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਸਵਾਗਤ ਕੀਤਾ

    • ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕੀਤੀ ਮੁਲਾਕਾਤ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮੰਡਵੀਆ ਅੱਜ ਵਿਸ਼ੇਸ਼ ਤੌਰ ਤੇ ਪਟਿਆਲਾ ਪੁੱਜੇ। ਮਨਸੁਖ ਮਾਂਡਵੀਆ ਦਾ ਪਟਿਆਲਾ ਪਹੁੰਚਣ ‘ਤੇ ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਮੁਲਾਕਾਤ ਕਰਕੇ ਸਬੰਧਤ ਮਸਲਿਆਂ ਬਾਬਤ ਗੱਲਬਾਤ ਕੀਤੀ।

    ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੀਆਂ ਸਿਹਤ ਬਾਰੇ ਮੰਗਾਂ ਦਾ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ ਅਤੇ ਜਾਣਕਾਰੀ ਦਿਤੀ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾ ਰਹੀ ਹੈ, ਜਿਸ ਵਾਸਤੇ ਕੇਂਦਰ ਸਰਕਾਰ ਆਪਣੀ ਬਣਦੀ ਜਿੰਮੇਵਾਰੀ ਨਿਭਾਵੇ, ਜਿਸ ‘ਤੇ ਕੇਂਦਰੀ ਸਿਹਤ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਦਿੱਤਾ ।ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here