ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਡਾ ਨੇ ਪੰਜਾਬ ਲਈ ਲਿਆ ਫ਼ੈਸਲਾ, ਤਿਆਰੀਆਂ ਸ਼ੁਰੂ

Amit Shah

ਚੰਡੀਗੜ (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਹੁਸ਼ਿਆਰਪੁਰ ਤੇ ਗੁਰਦਾਸਪੁਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (JP Nadda) 14 ਜੂਨ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ’ਤੇ ਅਤੇ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਗੁਰਦਾਸਪੁਰ ਲੋਕ ਸਭਾ ਸੀਟ ’ਤੇ ਰੈਲੀ ਕਰਕੇ ਕੇਂਦਰ ਦੀ ਐਨਡੀਏ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰਨਗੇ।

ਇਸ ਮੌਕੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਵੀ ਮੌਜ਼ੂਦ ਰਹੇਗੀ। ਜੀਵਨ ਗੁਪਤਾ ਨੇ ਵੀ ਸਾਰਿਆਂ ਨੂੰ ਇਨਾਂ ਰੈਲੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਜੀਵਨ ਗੁਪਤਾ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਰਾਹੀਂ ਕੇਂਦਰ ਸਰਕਾਰ ਦੇ ਸ਼ਾਸਨ ਦੌਰਾਨ ਪਿਛਲੇ 9 ਸਾਲਾਂ ਦੌਰਾਨ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਪੂਰਾ ਵੇਰਵਾ ਲੋਕਾਂ ਨੂੰ ਦਿੱਤਾ ਜਾਵੇਗਾ। ਪਿਛਲੇ 9 ਸਾਲਾਂ ਵਿੱਚ ਦੇਸ਼ ਵਿੱਚ ਹਰ ਵਰਗ ਦੀ ਜੀਵਨ ਸ਼ੈਲੀ ਵਿੱਚ ਵੱਡਾ ਸੁਧਾਰ ਹੋਇਆ ਹੈ।