ਯੂਨੀਅਨ ਆਗੂ ਅੰਮਿ੍ਰਤਪਾਲ ਸਿੰਘ ਨੂੰ ਨੌਕਰੀਓਂ ਕੱਢਣ ਖਿਲਾਫ਼ ਪੱਕਾ ਮੋਰਚਾ ਭਲਕੇ

ਜ਼ਿਲ੍ਹੇ ਦੇ ਸਮੂਹ ਮਗਨਰੇਗਾ ਮੁਲਾਜਮਾਂ ਵੱਲੋਂ ਪੱਕਾ ਮੋਰਚਾ

ਜਲਾਲਾਬਾਦ (ਰਜਨੀਸ਼ ਰਵੀ) ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮਿ੍ਰਤਪਾਲ ਸਿੰਘ ਨੂੰ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਸਜਾ ਵਜੋਂ ਨੌਕਰੀ ਤੋਂ ਬਰਖਾਸਤ ਕੀਤੇ ਜਾਣ ਦਾਪੰਜਾਬ ਭਰ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਚੁੱਕਾ ਹੈ। ਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮਿ੍ਰਤਪਾਲ ਸਿੰਘ ਬੇਹੱਦ ਮਿਹਨਤੀ,ਇਮਾਨਦਾਰ ਮੁਲਾਜ਼ਮ।ਪਿਛਲੇ ਸਮੇਂ ਵਿੱਚ ਉਸਦੀ ਡਿਊਟੀ ਦੌਰਾਨ ਕੋਈ ਵੀ ਊਣਤਾਈ ਨਹੀਂ ਪਾਈ ਗਈ। ਅੰਮਿ੍ਰਤਪਾਲ ਸਿੰਘ ਯੂਨੀਅਨ ਦਾ ਜੁੰਮੇਵਾਰ ਆਗੂ ਹੋਣ ਕਰਕੇ ਮੁਲਾਜ਼ਮਾਂ ਮਾਰੂ ਨੀਤੀਆਂ ਦੇ ਖਿਲਾਫ਼ ਹਮੇਸ਼ਾ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ।

ਪਿਛਲੇ ਦਿਨੀਂ ਅਚਾਨਕ ਉਸ ਨੂੰ ਨੋਟਿਸ ਦੇ ਕੇ ਨੌਕਰੀ ਤੋਂ ਹਟਾ ਦਿੱਤਾ ਗਿਆ ਅੰਮਿ੍ਰਤਪਾਲ ਸਿੰਘ ਦੇ ਸਰਕਲ ਦੀਆਂ ਪੰਚਾਇਤਾਂ ਇਹ ਲਿਖ ਕੇ ਦੇ ਚੁੱਕੀਆਂ ਹਨ ਕਿ ਅੰਮਿ੍ਰਤਪਾਲ ਸਿੰਘ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਹੈ ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਕੱਲ ਬਲਾਕ ਪੱਧਰ ਤੋ ਧਰਨਾ ਕੱਲ ਫਾਜਲਿਕਾ ਜਲਿ੍ਹੇ ਦੇ ਸਮੂਹ ਮਗਨਰੇਗਾ ਮੁਲਾਜਮਾਂ ਵੱਲੋਂ ਪੱਕਾ ਮੋਰਚਾ ਡਿਪਟੀ ਕਮਿਸਨਰ ਫਾਜਲਿਕਾ ਦਫਤਰ ਅੱਗੇ ਧਰਨਾ ਲਗਾਇਆ ਜਾਵੇਗਾ। ਅੰਮਿ੍ਰਤਪਾਲ ਸਿੰਘ ਨੂੰ ਮੁੜ ਨੌਕਰੀ ਤੇ ਬਹਾਲ ਕਰਨ ਦੀ ਮੰਗ ਪੰਜਾਬ ਭਰ ਵਿੱਚ ਜੋਰ ਨਾਲ ਉੱਠ ਰਹੀ ਹੈ।

ਬੀਤੇ ਸ਼ੁੱਕਰਵਾਰ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਜਦੋਂ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਮਿਲ ਕੇ ਇਸਦਾ ਕਾਰਨ ਜਾਨਣਾ ਚਾਹਿਆ ਤਾਂ ਉਹ ਕੋਈ ਵੀ ਠੋਸ ਜਵਾਬ ਨਹੀਂ ਦੇ ਸਕੇ।ਅੱਜ ਸੂਬਾ ਕਮੇਟੀ ਦੇ ਕੀਤੇ ਐਲਾਨ ਇਹ ਇੱਕ ਦਿਨਾਂ ਸੰਕੇਤਕ ਧਰਨੇ ਸਵੇਰੇ ਪੰਜਾਬ ਵਿੱਚ ਹੀ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫਤਰਾਂ ਵਿੱਚ ਦਿੱਤੇ ਜਾ ਰਹੇ ਹਨ।

ਆਗੂਆਂ ਨੇ ਨਾਲ ਹੀ ਸੰਯੁਕਤ ਵਿਕਾਸ ਕਮਿਸ਼ਨਰ ਮਗਨਰੇਗਾ ਪੰਜਾਬ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੂੰ ਵੀ ਬੇਨਤੀ ਕੀਤੀ ਕਿ ਜੇਕਰ ਅਗਲੇ ਕੁੱਝ ਦਿਨਾਂ ਵਿਕਾਸ ਕਾਰਜ ਅਣਮਿੱਥੇ ਸਮੇਂ ਲਈ ਬੰਦ ਕਰਕੇ ਡਿਪਟੀ ਕਮਿਸ਼ਨਰ ਦਫਤਰ ਫਾਜ਼ਿਲਕਾ ਅੱਗੇ ਧਰਨਾ ਸ਼ੁਰੂ ਕੀਤਾ ਜਾਵੇਗਾ।ਜਿਸ ਕਾਰਨ ਸਾਰੇ ਪੰਜਾਬ ਦੇ ਕੰਮ ਪ੍ਰਭਾਵਿਤ ਹੋ ਸਕਦੇ ਹਨ ਇਸ ਲਈ ਇਸ ਮਸਲੇ ਦਾ ਜਲਦੀ ਨਿਪਟਾਰਾ ਕੀਤਾ ਜਾਵੇ।ਉਹਨਾਂ ਕਿਹਾ ਕਿ ਇੱਕ ਦੋ ਦਿਨਾਂ ਵਿੱਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਤਾਲਮੇਲ ਕਰਕੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।ਇਸ ਮੌਕੇ ਤੇ ਬਲਾਕ ਪ੍ਰਧਾਨ ਬਲਦੇਵ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ, ਸੀਤਲ ਕੰਬੋਜ, ਭੁਪਿੰਦਰ ਕੌਰ, ਇੰਦਰਪ੍ਰੀਤ ਕੌਰ, ਜਤਿੰਦਰ ਸਿੰਘ, ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.