ਅਕਾਲੀ-ਭਾਜਪਾ ਦੇ ਗਠਜੋੜ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ

ਜਲੰਧਰ । ਕੇਂਦਰ ਦੀ ਮੋਦੀ ਸਰਕਾਰ ਵਿੱਚ ਸ਼ਹਿਰੀ ਮਾਮਲਿਆਂ ਅਤੇ ਪੈਟਰੋਲਿੰਗ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ (Union Minister Hardeep Puri) ਨੇ ਜਲੰਧਰ ਵਿੱਚ ਭਾਜਪਾ ਦੇ ਚੋਣ ਦਫਤਰ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਗਠਜੋੜ ਨਹੀਂ ਹੋਵੇਗਾ।

ਉਨ੍ਹਾਂ (Union Minister Hardeep Puri) ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੌਰਾਨ ਪੰਜਾਬ ਦੀਆਂ 117 ਸੀਟਾਂ ਵਿੱਚੋਂ ਭਾਜਪਾ ਸਿਰਫ 23 ’ਤੇ ਚੋਣ ਲੜ ਕੇ ਜੂਨੀਅਰ ਪਾਰਟਨਰ ਵਜੋਂ ਕੰਮ ਕਰਦੀ ਰਹੀ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਗਠਜੋੜ ਦੌਰਾਨ ਲਏ ਫੈਸਲੇ ਭਾਜਪਾ ਦੇ ਨਹੀਂ ਹੁੰਦੇ ਸਨ। ਹੁਣ ਭਾਜਪਾ ਸਭ ਦਾ ਸਾਥ, ਸਭ ਦਾ ਵਿਕਾਸ ਅਤੇ ਸਭ ਦਾ ਵਿਸ਼ਵਾਸ ਲੈ ਕੇ ਕੰਮ ਕਰ ਰਹੀ ਹੈ ਅਤੇ ਭਾਜਪਾ ਦਾ ਆਪਣਾ ਵਰਕਿੰਗ ਸਟਾਈਲ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਵੀ ਭਾਜਪਾ ਦੀ ਸਥਿਤੀ ਕਾਫੀ ਮਜ਼ਬੂਤ ਹੈ। ਮੇਰਾ ਮੰਨਣਾ ਹੈ ਕਿ ਇਹ ਜਿੱਤਣ ਵਾਲੀ ਲੜਾਈ ਹੈ। ਇਸ ਜਿਮਨੀ ਚੋਣ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਭਾਜਪਾ ਨੂੰ ਕਾਫ਼ੀ ਲਾਭ ਹੋਵੇਗਾ। ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸੂਬਾਈ ਬੁਲਾਰਾ ਅਨਿਲ ਸਰੀਨ, ਨੀਲਕੰਠ ਬਖਸ਼ੀ, ਸੂਬਾਈ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਅਮਿਤ ਭਾਟੀਆ, ਤਰੁਣ ਕੁਮਾਰ ਆਦਿ ਮੌਜੂਦ ਸਨ।

ਭਾਜਪਾ ਸ਼ਾਸਿਤ ਸੂਬਿਆਂ ’ਚ ਪੈਟਰੋਲ-ਡੀਜਲ ’ਤੇ ਵੈਟ ਕੀਤਾ ਘੱਟ | Union Minister Hardeep Puri

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ਵਿੱਚ ਪਿਛਲੇ ਇੱਕ ਸਾਲ ਤੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਸਥਿਰ ਹਨ। ਆਉਣ ਵਾਲੇ ਸਮੇਂ ਵਿਚ ਪੈਟਰੋਲਿੰਗ ਪਦਾਰਥਾਂ ਦੀਆਂ ਕੀਮਤਾਂ ਘਟਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਨੇ ਪੈਟਰੋਲ-ਡੀਜਲ ’ਤੇ ਵੈਟ ਘੱਟ ਕੀਤਾ ਹੈ, ਜਿਸ ਕਾਰਨ ਉਥੇ ਦੂਜੇ ਸੂਬਿਆਂ ਦੇ ਮੁਕਾਬਲੇ ਕੀਮਤਾਂ ਕਾਫ਼ੀ ਘੱਟ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਵਿਚ ਐਥੇਨੋਲ ਬਲੈਂਡਿੰਗ ਦਾ ਟਾਰਗੈੱਟ ਵੀ ਵਧਾ ਦਿੱਤਾ ਗਿਆ ਹੈ, ਜਿਸ ਨਾਲ 42 ਹਜਾਰ ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਨ੍ਹਾਂ ਪੈਸਿਆਂ ਨਾਲ ਕਿਸਾਨ ਭਰਾਵਾਂ ਨੂੰ ਕਾਫੀ ਫਾਇਦਾ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਵਿਚ 5 ਹਜਾਰ ਕੰਪ੍ਰੈਸ ਬਾਇਓ-ਗੈਸ ਪਲਾਂਟ ਵੀ ਲਾਏ ਜਾਣਗੇ।

‘ਆਪ’ ਨੇ ਔਰਤਾਂ ਨੂੰ ਦਿੱਤਾ 1000 ਰੁਪਏ ਦੇਣ ਦਾ ਲਾਲਚ

ਕੇਂਦਰੀ ਮੰਤਰੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਖਿਲਾਫ਼ ਗੁੱਸਾ ਸੀ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਕਿਉਂਕਿ ਇਸ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਲਾਲਚ ਦਿੱਤਾ ਸੀ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਵਰਗੇ ਵਾਅਦੇ ਕੀਤੇ ਸਨ। ਉਨ੍ਹਾਂ ਆਪਣਾ ਸਾਫ਼-ਸੁਥਰਾ ਅਕਸ ਪੇਸ਼ ਕਰਨ ਦੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਜਨਤਾ ਹੁਣ ਉਨ੍ਹਾਂ ਦੀ ਕਾਰਗੁਜਾਰੀ ਵੇਖ ਕੇ 13 ਮਹੀਨਿਆਂ ਵਿਚ ਸਭ ਕੁਝ ਸਮਝ ਚੁੱਕੀ ਹੈ। 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ 300 ਤੋਂ ਵੱਧ ਸੀਟਾਂ ਜਿੱਤੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।