ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ

Distributed-Appointment-Letters
ਪਟਿਆਲਾ : ਨਿਯੁਕਤੀ ਪੱਤਰ ਵੰਡਦੇ ਹੋਏ ਕੇਂਦਰੀ ਮੰਤਰੀ।

ਪ੍ਰਧਾਨ ਮੰਤਰੀ ਦੀ ਰੋਜ਼ਗਾਰ ਯੋਜਨਾ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ ਤੇ ਰੋਜ਼ਗਾਰ ਮੇਲੇ ਲੱਗੇ

  • ਭਾਰਤ ਦੁਨੀਆ ਦਾ ਨਿਵੇਸ਼ ਹੱਬ ਬਣ ਗਿਆ ਹੈ: ਸੋਮ ਪ੍ਰਕਾਸ਼

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪ੍ਰਧਾਨ ਮੰਤਰੀ ਦੀ ਰੋਜ਼ਗਾਰ ਯੋਜਨਾ ਤਹਿਤ ਅੱਜ ਦੇਸ਼ ਭਰ ਵਿੱਚ 45 ਥਾਵਾਂ ਤੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। (Distributed Appointment Letters) ਇਸੇ ਯੋਜਨਾ ਤਾਹਿਤ ਅੱਜ ਪਟਿਆਲਾ ਵਿਖੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪੀਐੱਲਡਬਲਿਊ ਪਟਿਆਲਾ ਵਿਖੇ ਡਾਕ ਵਿਭਾਗ ਵੱਲੋਂ ਕਰਵਾਏ ਰੋਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ 193 ਨਵ-ਨਿਯੁਕਤ ਕਰਮੀਆਂ ਨੂੰ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਸੌਂਪੇ ਗਏ।

ਇਹ ਵੀ ਪੜ੍ਹੋ : ਜਨਹਿੱਤ ਸਮਿਤੀ ਨੇ ਰਾਜਿੰਦਰਾ ਹਸਪਤਾਲ ’ਚ ਸਰਾਂ ਖੋਲੀ

ਕੇਂਦਰੀ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਸਰਕਾਰ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਦੌਰਾਨ 10 ਲੱਖ ਭਰਤੀਆਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਹ ਸਮਾਗਮ ਲੜੀ ਦਾ ਪੰਜਵਾਂ ਮੇਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਆਉਣ ਵਾਲੇ ਸਾਲਾਂ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਕੇ ਉੱਭਰੇਗਾ। ਹੁਣ ਭਾਰਤ ਦੁਨੀਆ ਵਿੱਚ ਨਿਵੇਸ਼ ਦਾ ਹੱਬ ਬਣ ਗਿਆ ਹੈ। ਪਿਛਲੇ ਕੁਝ ਸਾਲਾਂ ਦੌਰਾਨ, ਭਾਰਤ ਨੇ ਨਿਰਯਾਤ ਖੇਤਰ ਵਿੱਚ ਜ਼ਬਰਦਸਤ ਵਾਧਾ ਦੇਖਿਆ ਹੈ। ਸਾਡੀ ਆਰਥਿਕ ਵਿਕਾਸ ਦਰ ਲਗਭਗ 7 ਫੀਸਦੀ ਹੈ, ਜੋ ਕਿ ਬਹੁਤ ਵਧੀਆ ਹੈ।

Distributed-Appointment-Letters
ਪਟਿਆਲਾ : ਨਿਯੁਕਤੀ ਪੱਤਰ ਵੰਡਦੇ ਹੋਏ ਕੇਂਦਰੀ ਮੰਤਰੀ।

ਦੇਸ਼ ਭਰ ਵਿੱਚ 71 ਹਜ਼ਾਰ ਨਿਯੁਕਤੀ ਪੱਤਰ ਸੌਪੇ

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ 5 ਟਿ੍ਰਲੀਅਨ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰ ਸਕਦੇ ਹਾਂ। ਕੇਂਦਰੀ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਨੌਕਰੀ ਨੂੰ ਮਿਸ਼ਨ ਵਜੋਂ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਦੇਸ਼ ਦਾ ਨਿਰਮਾਣ ਅਤੇ ਵਿਕਾਸ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭੂਮਿਕਾ ਵਿੱਚ ਹੋਵੇ, ਉਸ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਵੇਂ ਰੋਜ਼ਗਾਰ ਮੇਲੇ ਵਿੱਚ ਅੱਜ ਦੇਸ਼ ਭਰ ਵਿੱਚ 71 ਹਜ਼ਾਰ ਨਿਯੁਕਤੀ ਪੱਤਰ ਸੌਪੇ ਗਏ। (Distributed Appointment Letters )

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਬੈਂਕਿੰਗ ਖੇਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਰੇਕ ਸਟਾਰਟਅੱਪਸ ਪ੍ਰੋਜੈਕਟ ਨੂੰ ਵਿੱਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕਿੱਲ ਇੰਡੀਆ ਅਤੇ ਮੇਕ ਇੰਡੀਆ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਤੋਂ ਪਹਿਲਾ ਪੰਜਾਬ ਦੇ ਚੀਫ ਪੋਸਟ ਮਾਸਟਰ ਜਨਰਲ ਵੀ.ਕੇ. ਗੁਪਤਾ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਬਹੁਤ ਅਹਿਮ ਵਿਸ਼ਾ ਬਣ ਗਿਆ ਹੈ।