ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ

maan

ਪੰਜਾਬ ’ਚ ਬਿਜਲੀ ਤੇ ਕੋਲੇ ਦੀ ਘਾਟ ਦਾ ਮੁੱਦਾ ਚੁੱਕਿਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਰਾਜ ਕੁਮਾਰ ਸਿੰਘ ਨਾਲ ਮੁਲਾਕਾਤ ਕੀਤਾ। ਮਾਨ ਨੇ ਪੰਜਾਬ ’ਚ ਚੱਲ ਰਹੀ ਬਿਜਲੀ ਤੇ ਕੋਲੇ ਦੀ ਘਾਟ ਦਾ ਮੁੱਦਾ ਕੇਂਦਰੀ ਮੰਤਰੀ ਅੱਗੇ ਰੱਖਿਆ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਮਾਨ ਨੂੰ ਪੂਰਾ ਭਰੋਸਾ ਦਿੱਤਾ ਕਿ ਪੰਜਾਬ ’ਚ ਬਿਜਲੀ ਤੇ ਕੋਲੋ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਜੂਨ ਤੋਂ ਸਤੰਬਰ ਮਹੀਨੇ ਤੱਕ 1500 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਹੈ। ਮਾਨ ਨੇ ਕਿਹਾ ਕਿ ਅਸੀਂ ਦੇਸ਼ ਨੂੰ ਅਨਾਜ ਦਿੰਦੇ ਹਾਂ ਤਾਂ ਸਾਨੂੰ ਪੂਰੀ ਬਿਜਲੀ ਮਿਲਣੀ ਚਾਹੀਦੀ ਹੈ।

ਜਿਕਰਯੋਗ ਹੈ ਕਿ ਇਸ ਸਮੇਂ ਪੰਜਾਬ ’ਚ ਬਿਜਲੀ ਸੰਕਟ ਗਹਿਰਾਈਆ ਹੋਇਆ ਹੈ ਤੇ ਕੋਲੇ ਦੀ ਵੱਡੀ ਘਾਟ ਕਾਰਨ ਸੂਬੇ ’ਚ ਬਿਜਲੀ ਦੀ ਕਮੀ ਪੈਦਾ ਹੋ ਗਈ। ਜਿਸ  ਦੇ ਚੱਲਦਿਆਂ ਸੂਬੇ ’ਚ ਕਈ ਥਰਮਲ ਪਲਾਂਟਾਂ ਦੇ ਬੰਦ ਹੋਣ ਦਾ ਖਤਰਾ ਮੰਡਰਾਅ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ