ਸੰਯੁਕਤ ਕਿਸਾਨ ਮੋਰਚੇ ਨੇ ਵਿਸ਼ਵਾਸਘਾਤ ਦਿਵਸ ਮਨਾਇਆ, ਸਰਕਾਰ ਦੀ ਅਰਥੀ ਫੂਕੀ

kisan

ਸੰਯੁਕਤ ਕਿਸਾਨ ਮੋਰਚੇ (United Kisan Morcha) ਨੇ ਵਿਸ਼ਵਾਸਘਾਤ ਦਿਵਸ ਮਨਾਇਆ, ਸਰਕਾਰ ਦੀ ਅਰਥੀ ਫੂਕੀ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ‘ਤੇ 31 ਜਨਵਰੀ ਨੂੰ ਕਿਸਾਨਾਂ ਨਾਲ ਹੋਏ ਸਮਝੌਤੇ ਦਾ ਸਨਮਾਨ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚਾ (United Kisan Morcha) ਅੱਜ ਦੇਸ਼ ਭਰ ਵਿੱਚ ਵਿਸ਼ਵਾਸਘਾਤ ਦਿਵਸ ਮਨਾਇਆ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਕਿਸਾਨ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣਗੇ। ਮੰਗ ਪੱਤਰ ‘ਚ ਐੱਸਕੇਐੱਮ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਮਹਾਮਹਿਮ… ਕਿਸਾਨਾਂ ਨਾਲ ਫਿਰ ਧੋਖਾ ਹੋਇਆ ਹੈ।

“ਸੰਯੁਕਤ ਕਿਸਾਨ ਮੋਰਚਾ” ਦੇ ਬੈਨਰ ਹੇਠ ਦੇਸ਼ ਭਰ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨ ਨੂੰ ਰੱਦ ਕਰਨ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਬੇਮਿਸਾਲ ਅੰਦੋਲਨ ਚਲਾਇਆ ਹੈ। ਇਸ ਅੰਦੋਲਨ ਦੇ ਚੱਲਦਿਆਂ ਤੁਹਾਡੇ ਦਸਤਖਤਾਂ ਨਾਲ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ।

ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਸਰਕਾਰ ਵੱਲੋਂ ਅੰਦੋਲਨ ਦੌਰਾਨ ਕੀਤੇ ਗਏ ਕੇਸ ਵਾਪਸ ਲੈਣ ਦੇ ਭਰੋਸੇ ’ਤੇ ਵੀ ਨਾਮਾਤਰ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਮਾਮਲਿਆਂ ਵਿੱਚ ਕਿਸਾਨਾਂ ਨੂੰ ਲਗਾਤਾਰ ਸੰਮਨ ਮਿਲ ਰਹੇ ਹਨ। ਸਿਰਫ਼ ਹਰਿਆਣਾ ਸਰਕਾਰ ਨੇ ਕੁਝ ਕਾਗਜ਼ੀ ਕਾਰਵਾਈ ਕੀਤੀ ਹੈ ਅਤੇ ਕੇਸ ਵਾਪਸ ਲੈਣ ਦੇ ਕੁਝ ਹੁਕਮ ਜਾਰੀ ਕੀਤੇ ਹਨ। ਪਰ ਫਿਰ ਵੀ ਇਹ ਕੰਮ ਅਧੂਰਾ ਹੈ। ਕਿਸਾਨਾਂ ਨੂੰ ਸੰਮਨ ਆ ਰਹੇ ਹਨ।

ਮਹਾਮਹਿਮ, ਤੁਹਾਨੂੰ ਇਹ ਦੱਸਦੇ ਹੋਏ ਬੇਹੱਦ ਦੁੱਖ ਅਤੇ ਰੋਸ ਹੋ ਰਿਹਾ ਹੈ ਕਿ ਇੱਕ ਵਾਰ ਫਿਰ ਦੇਸ਼ ਦੇ ਕਿਸਾਨਾਂ ਦੇ ਨਾਲ ਧੋਖਾ ਹੋਇਆ ਹੈ। ਭਾਰਤ ਸਰਕਾਰ ਦੇ 9 ਦਸੰਬਰ ਦੇ ਜਿਸ ਪੱਤਰ, ਦੇ ਆਧਾਰ ‘ਤੇ ਅਸੀਂ ਮੋਰਚਾ ਖੜ੍ਹਾ ਕਰਨ ਦਾ ਫੈਸਲਾ ਕੀਤਾ ਸੀ, ਉਨ੍ਹਾਂ ‘ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਲਈ ਦੇਸ਼ ਭਰ ਦੇ ਕਿਸਾਨਾਂ ਨੇ 31 ਜਨਵਰੀ 2022 ਨੂੰ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ