ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News Farmers News:...

    Farmers News: ਸੰਯੁਕਤ ਕਿਸਾਨ ਮੋਰਚੇ ਨੇ ਟੋਹਾਣਾ ਤੇ ਮੋਗਾ ’ਚ ਸੱਦੀ ਐੱਸਕੇਐੱਮ ਦੀ ਮਹਾਂਪੰਚਾਇਤ, ਲੈ ਸਕਦੇ ਹਨ ਵੱਡਾ ਫੈਸਲਾ…

    Farmers News
    Farmers News: ਸੰਯੁਕਤ ਕਿਸਾਨ ਮੋਰਚੇ ਨੇ ਟੋਹਾਣਾ ਤੇ ਮੋਗਾ ’ਚ ਸੱਦੀ ਐੱਸਕੇਐੱਮ ਦੀ ਮਹਾਂਪੰਚਾਇਤ,ਲੈਣਗੇ ਵੱਡੇ ਫੈਸਲੇ

    ਲੁਧਿਆਣਾ ਵਿਖੇ ਮੀਟਿੰਗ ਕਰਕੇ ਸੰਯੁਕਤ ਕਿਸਾਨ ਮੋਰਚੇ ਨੇ ਕੋਰਟ ਦੁਆਰਾ ਗਠਿਤ ਕਮੇਟੀ ਨਾਲ ਗੱਲਬਾਤ ਤੋਂ ਕੀਤਾ ਇਨਕਾਰ | Farmers News

    Farmers News: (ਜਸਵੀਰ ਸਿੰਘ ਗਹਿਲ/ਰਘਬੀਰ ਸਿੰਘ) ਲੁਧਿਆਣਾ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਬਲਦੇਵ ਸਿੰਘ ਨਿਹਾਲਗੜ, ਰੁਲਦੂ ਸਿੰਘ ਮਾਨਸਾ ਤੇ ਸੁਖਦੇਵ ਸਿੰਘ ਅਰਾਈਆਂਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 4 ਜਨਵਰੀ ਨੂੰ ਟੋਹਾਣਾ (ਹਰਿਆਣਾ) ਵਿਖੇ ਅਤੇ ਇਸ ਤੋਂ ਬਾਅਦ ਪੰਜਾਬ ਦੇ ਮੋਗਾ ਵਿਖੇ ਹੋਣ ਵਾਲੀਆਂ ਮਹਾਂ ਪੰਚਾਇਤਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

    ਐੱਸਕੇਐੱਮ ਨੇ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਦੇਸ਼ ਦੀ ਸਰਵ ਉੱਚ ਅਦਾਲਤ ਦੀ ਭੂਮਿਕਾ ਦਾ ਗੰਭੀਰ ਨੋਟਿਸ ਲਿਆ ਅਤੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕਰੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਰਵ ਉੱਚ ਅਦਾਲਤ ਪੱਖਪਾਤੀ ਰਵੱਈਏ ਸਬੰਧੀ ਸਵਾਲਾਂ ਦੇ ਘੇਰੇ ਵਿੱਚ ਹੋਵੇਗੀ। ਉਪਰੰਤ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਨਾਵਾਂ ਦੇ ਨਾਂਅ ਹੇਠ ਸਰਗਰਮ ਕਿਸਾਨ ਜਥੇਬੰਦੀਆਂ ਦੇ ਵਿਚਾਰ ਭਾਵੇਂ ਆਪਸ ਵਿੱਚ ਨਾ ਮਿਲਦੇ ਹੋਣ ਪਰ ਕਿਸਾਨੀ ਮੰਗਾਂ ’ਤੇ ਸਾਰੇ ਹੀ ਇੱਕ ਹਨ। ਸਰਕਾਰਾਂ ਇਹ ਵਹਿਮ ਨਾ ਪਾਲਣ ਕਿ ਕਿਸਾਨ ਜਥੇਬੰਦੀਆਂ ਇੱਕ ਨਹੀਂ ਹਨ।

    ਇਹ ਵੀ ਪੜ੍ਹੋ: Fire Accident News: ਕਾਰ ‘ਚ ਚੱਲ ਰਹੇ ਹੀਟਰ ਕਾਰਨ ਲੱਗੀ ਅੱਗ, ਚਾਲਕ ਵਾਲ-ਵਾਲ ਬਚਿਆ

    ਉਨ੍ਹਾਂ ਦੱਸਿਆ ਕਿ ਕੋਰਟ ਦੁਆਰਾ ਗਠਿਤ ਕਮੇਟੀ ਨਾਲ ਗੱਲਬਾਤ ਕਰਨੀ ਹੈ ਜਾਂ ਨਹੀਂ, ਇਸ ਸਬੰਧੀ 4 ਜਨਵਰੀ ਨੂੰ ਟੋਹਾਣਾ (ਹਰਿਆਣਾ) ਵਿਖੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਗਲੀ ਮਹਾਂ ਪੰਚਾਇਤ 9 ਜਨਵਰੀ ਨੂੰ ਪੰਜਾਬ ਦੇ ਮੋਗਾ ਵਿਖੇ ਕੀਤੀ ਜਾਵੇਗੀ। ਮੀਟਿੰਗ ਵਿੱਚ ਮੋਗਾ ਮਹਾਂਪੰਚਾਇਤ ਦੀਆਂ ਤਿਆਰੀਆਂ ਨੂੰ ਤੇਜ਼ ਕਰਦਿਆਂ ਅੱਜ 5 ਮੈਂਬਰੀ ਪ੍ਰਬੰਧਕੀ ਟੀਮ, 7 ਮੈਂਬਰੀ ਸੰਚਾਲਨ ਕਮੇਟੀ ਦੇ ਨਾਲ-ਨਾਲ ਤਿੰਨ ਮੈਂਬਰੀ ਪ੍ਰੈਸ ਕਮੇਟੀ ਦਾ ਗਠਨ ਕੀਤਾ ਗਿਆ। ਲਾਮਬੰਦੀ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਹੀਆਂ ਤਿਆਰੀਆਂ ਦੀ ਰਿਪੋਰਟ ਲਈ ਗਈ ਜਿਸ ਦੇ ਲਿਹਾਜ਼ ਤੋਂ ਮੋਗਾ ਮਹਾਂਪੰਚਾਇਤ ਵਿੱਚ ਰਿਕਾਰਡ ਤੋੜ ਇਕੱਠ ਹੋਣ ਦੀ ਸੰਭਾਵਨਾ ਪ੍ਰਗਟ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 4 ਜਨਵਰੀ ਨੂੰ ਹਰਿਆਣਾ ਦੇ ਟੋਹਾਣਾ ਵਿਖੇ ਵੀ ਸੰਯੁਕਤ ਕਿਸਾਨ ਮੋਰਚਾ ਦੀ ਮਹਾਂ ਪੰਚਾਇਤ ਵਿੱਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਣਗੇ। Farmers News

    ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੇਤੀ ਮੰਡੀਕਰਨ ਦੇ ਕੌਮੀ ਖਰੜੇ ਨੂੰ ਰੱਦ ਕਰਨ ਸਬੰਧੀ ਆਏ ਬਿਆਨ ਦਾ ਸਵਾਗਤ ਕਰਦਿਆਂ ਮੀਟਿੰਗ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਇਸਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਨੇ ਦੇਸ਼ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਕਾਰਪੋਰੇਟ ਪੱਖੀ ਖਰੜੇ ਸਬੰਧੀ ਆਪਣੀ ਨੀਤੀ ਸਪੱਸ਼ਟ ਕਰਨ ਦੀ ਅਪੀਲ ਵੀ ਕੀਤੀ।

    ਮੀਟਿੰਗ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਡੈਮ ਸੇਫਟੀ ਐਕਟ ਵਿਰੁੱਧ ਵੀ ਵਿਧਾਨ ਸਭਾ ਦੇ ਇਜਲਾਸ ਵਿੱਚ ਮਤਾ ਪਾਸ ਕਰਨ ਸਬੰਧੀ ਮੰਨੀ ਹੋਈ ਮੰਗ ਨੂੰ ਪੂਰਾ ਕਰੇ। ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਜਗਮੋਹਨ ਸਿੰਘ ਪਟਿਆਲਾ, ਪ੍ਰੇਮ ਸਿੰਘ ਭੰਗੂ, ਬੂਟਾ ਸਿੰਘ ਸ਼ਾਦੀਪੁਰ, ਗੁਰਵਿੰਦਰ ਸਿੰਘ ਢਿੱਲੋਂ, ਰੂਪ ਬਸੰਤ ਸਿੰਘ ਵੜੈਚ, ਸੁੱਖ ਗਿੱਲ ਮੋਗਾ, ਡਾ. ਸਤਨਾਮ ਸਿੰਘ ਅਜਨਾਲਾ, ਹਰਦੇਵ ਸਿੰਘ ਸੰਧੂ, ਹਰਵਿੰਦਰ ਸਿੰਘ ਟਿਵਾਣਾ, ਬਲਵਿੰਦਰ ਸਿੰਘ ਰਾਜੂ ਔਲਖ ਆਦਿ ਕਿਸਾਨ ਆਗੂ ਸ਼ਾਮਲ ਸਨ।

    LEAVE A REPLY

    Please enter your comment!
    Please enter your name here