World Mental Health Day: (ਗੁਰਪ੍ਰੀਤ ਪੱਕਾ) ਫਰੀਦਕੋਟ। ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਦੇ ਮਾਨਸਿਕ ਸਿਹਤ ਵਿਭਾਗ ਵੱਲੋਂ ਡਾ. ਹਰਦੀਪ ਕੌਰ ਮੱਲ, ਪ੍ਰਿੰਸੀਪਲ ਯੂਕੋਨ ਅਤੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮਨੋਰੋਗ ਅਤੇ ਨਸ਼ਾ ਛੁਡਾਊ ਵਿਭਾਗ ਵਿੱਚ ਕੀਤਾ ਗਿਆ। ਇਸ ਮੌਕੇ ’ਤੇ ਮਿਸ ਗੁਰਪ੍ਰੀਤ ਕੌਰ, ਸੈਕਟਰੀ ਫਰੀ ਲੀਗਲ ਏਡ ਕਮ ਸੀ.ਜੇ.ਐਮ., ਨਰਸਿੰਗ ਕਾਲਜ ਦੇ ਵਾਈਸ ਪ੍ਰਿੰਸੀਪਲ ਸ੍ਰੀ ਹੇਮੰਤ ਸੈਣੀ ਅਤੇ ਪ੍ਰੋਫੈਸਰ ਸ੍ਰੀ ਅਨਿਲ ਕੁਮਾਰ ਨੇ ਹਾਜ਼ਰੀ ਭਰੀ। ਵਿਭਾਗ ਦੇ ਸੀਨੀਅਰ ਡਾਕਟਰਾਂ ਅਤੇ ਨਰਸਿੰਗ ਸਟਾਫ਼ ਨੇ ਵੀ ਸਰਗਰਮ ਹਿੱਸਾ ਲਿਆ।
ਐਨ.ਐਸ.ਐਸ. ਦੇ ਵਲੰਟੀਅਰਾਂ ਅਤੇ ਯੂਕੋਨ ਦੇ ਵਿਦਿਆਰਥੀਆਂ ਨੇ ਐਨ.ਐਸ.ਐਸ. ਦੇ ਪ੍ਰੋਗਰਾਮਰ ਆਫਿਸਰ ਮੈਡਮ ਪੁਸ਼ਪਾ ਰਾਣੀ, ਸਹਾਇਕ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਰਮਨਦੀਪ ਕੌਰ ਦੀ ਨਿਗਰਾਨੀ ਹੇਠ ਮਰੀਜ਼ਾਂ ਨੂੰ ਨਸ਼ਾ ਛੱਡਣ ਅਤੇ ਚੰਗੀ ਮਾਨਸਿਕ ਸਿਹਤ ਲਈ ਪ੍ਰੇਰਿਤ ਕੀਤਾ। ਨਰਸਿੰਗ ਕਾਲਜ ਦੇ ਮਨੋਰੋਗ ਵਿਭਾਗ ਦੇ ਅਧਿਆਪਕ ਸ੍ਰੀਮਤੀ ਕੁਲਦੀਪ ਸੋਨੀ, ਸ੍ਰੀਮਤੀ ਪਰਮਿੰਦਰ ਕੌਰ ਅਤੇ ਸਿਮਰਨਜੀਤ ਕੌਰ ਦਾ ਪ੍ਰੋਗਰਾਮ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।
ਇਹ ਵੀ ਪੜ੍ਹੋ: Punjab Polio Campaign: ਡਾ. ਬਲਬੀਰ ਸਿੰਘ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਪਲਸ ਪੋਲੀਓ ਰਾਊਂਡ ਦਾ ਆਗਾਜ਼
ਇਸ ਮੌਕੇ ’ਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਜੀਵ ਸੂਦ ਨੇ ਕਿਹਾ ਕਿ “ਮਾਨਸਿਕ ਸਿਹਤ ਸਿਰਫ ਬਿਮਾਰੀ ਤੋਂ ਮੁਕਤੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ ਵਿੱਚ ਸੰਤੁਲਨ ਅਤੇ ਸਕਾਰਾਤਮਕ ਸੋਚ ਦਾ ਪ੍ਰਤੀਕ ਹੈ। ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮਾਜ ‘ਚ ਮਾਨਸਿਕ ਸਿਹਤ ਪ੍ਰਤੀ ਸਮਝ ਵਧਾਉਣ ਅਤੇ ਨਸ਼ਾ ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।