(ਸੱਚ ਕਹੂੰ ਨਿਊਜ਼)
ਚੰਡੀਗੜ੍ਹ । ਦੇਸ਼ ’ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ ’ਤੇ ਦਿੱਲੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਾਤਲਾਂ ’ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਲਾਇਆ ਗਿਆ ਹੈ। ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੋਂ ਇਲਾਵਾ ਬੰਬੀਹਾ ਗੈਂਗ ਲੱਕੀ ਪਟਿਆਲ, ਨੀਰਜ ਬਵਾਨਾ ’ਤੇ ਵੀ ਕੇਸ ਦਰਜ਼ ਕੀਤਾ ਗਿਆ ਹੈ।
ਇਸ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦਿੱਲੀ ਪੁਲਿਸ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬਾਅਦ ਕੇਂਦਰ ਦੇ ਹੁਕਮਾਂ ਮੁਤਾਬਕ ਇਹ ਕਾਰਵਾਈ ਕੀਤੀ ਗਈ ਹੈ। ਇਸ ਵਿੱਚ 2 ਕੇਸ ਦਰਜ਼ ਕੀਤੇ ਗਏ ਹਨ।
ਅੱਤਵਾਦੀ ਸੰਗਠਨਾਂ ਦੇ ਸੰਪਰਕ ’ਚ ਗੈਂਗਸਟਰ
ਸੂਤਰਾਂ ਮੁਤਾਬਕ ਕੇਂਦਰੀ ਖੁਫੀਆ ਏਜੰਸੀ ਨੇ ਗ੍ਰਹਿ ਮੰਤਰਾਲੇ ਨੂੰ ਇਨਪੁਟ ਦਿੱਤੇ ਹਨ ਕਿ ਕਈ ਗੈਂਗਸਟਰ ਅੱਤਵਾਦੀ ਸੰਗਠਨਾ ਦੇ ਸੰਪਰਕ ’ਚ ਹਨ। ਭਾਰਤ ਸਰਕਾਰ ਨੇ ਇਨ੍ਹਾਂ ਸੰਗਠਨਾਂ ਨੂੰ ਅੱਤਵਾਦੀਆਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਇਹ ਗੈਂਗਸਟਰ ਭਾਰਤ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਸਕਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ