ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Forecast: ਪੰਜਾਬ ਦੇ ਮੌਸਮ ਬਾਰੇ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ 23 ਅਗਸਤ ਤੋਂ 25 ਅਗਸਤ ਤੱਕ ਭਾਰੀ ਮੀਂਹ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ਨਿੱਚਰਵਾਰ ਨੂੰ ਸੂਬੇ ’ਚ ਇੱਕ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ 13 ਜ਼ਿਲ੍ਹਿਆਂ ’ਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਖਬਰ ਵੀ ਪੜ੍ਹੋ : Malout News: ਪਲਾਸਟਿਕ ਮੁਕਤ ਸਮਾਜ ਬਣਾਉਣ ਲਈ ਬਲਾਕ ਮਲੋਟ ਦੇ ਜੋਨ ਨੰਬਰ 1 ਨੇ ਪਾਇਆ ਸਹਿਯੋਗ
ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਬਰਨਾਲਾ ’ਚ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। 24 ਅਗਸਤ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਤੇ ਮੋਹਾਲੀ ਸਮੇਤ ਕੁਝ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। 25 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।