Punjab

Nasha Mukt Punjab Yatra: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ, ਜਾਣੋ ਕੀ ਕੁਝ ਰਹੇਗਾ ਖਾਸ?
BJP Punjab: ਨਸ਼ਾ ਪੀੜਤ ਪਰਿਵਾਰਾਂ ਦੀ ਪੁਕਾਰ, ਸਾਨੂੰ ਨਹੀਂ ਚਾਹੀਦੀਆਂ ਮੁਫ਼ਤ ਸਕੀਮਾਂ,  ਨਸ਼ਾ ਤਸਕਰਾਂ ਨੂੰ ਬਚਾਉਣ ਦੀ ਥਾਂ ਕਾਰਵਾਈ ਕਰੇ ਸਰਕਾਰ
Mukhyamantri Tirth Yatra Yojana: ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ
Mental Health: ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ
Health News Punjab: ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਬਾਰੇ ਆਈ ਅਪਡੇਟ

Sach Kahoon Punjabi Desk Picture
Published On

ਮੋਹਾਲੀ ਅਦਾਲਤ ਤੋਂ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ (Bhana Sidhu)

ਮੋਹਾਲੀ (ਐੱਮ ਕੇ ਸ਼ਾਇਨਾ)। ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਯੂ ਟਿਊਬਰ ਭਾਨਾ ਸਿੱਧੂ (Bhana Sidhu) ਨੂੰ ਆਖਿਰਕਾਰ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਅੱਜ ਉਹ ਜੇਲ੍ਹ ਵਿੱਚੋਂ ਬਾਹਰ ਆ ਗਿਆ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਐਡਵੋਕੇਟ ਮਨੋਜ਼ ਜੋਸੀ ਨੇ ਦੱਸਿਆ ਕਿ ਭਾਨੇ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿੱਚ ਦਾਖਲ

ਦਰਅਸਲ ਭਾਨਾ ਸਿੱਧੂ ਵਿਰੁੱਧ ਲੁਧਿਆਣਾ ਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੁਹਾਲੀ ‘ਚ ਉਸ ‘ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਤੇ ਬਲੈਕਮੇਲ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਮੁਹਾਲੀ ਦੇ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ। Bhana Sidhu

ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਸ਼ਿਕਾਇਤ ਦਿੱਤੀ ਸੀ

ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੀ ਫੇਜ਼-5 ਵਿੱਚ ਉੱਚ ਪੱਧਰੀ ਇਮੀਗ੍ਰੇਸ਼ਨ ਸਲਾਹਕਾਰ ਕੰਪਨੀ ਹੈ। ਉਸ ਨੇ ਸਿੱਧੂ ਤੇ ਕਈ ਤਰ੍ਹਾਂ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਨੂੰ ਆਈ.ਪੀ.ਸੀ. ਦੀ ਧਾਰਾ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦੇ ਡਰੋਂ ਜਾਂ ਫਿਰੌਤੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣ) ਤਹਿਤ ਨਾਮਜ਼ਦ ਕੀਤਾ ਗਿਆ ਹੈ। Bhana Sidhu

ਏਜੰਟਾਂ ਤੋਂ ਲੋਕਾਂ ਦੇ ਪੈਸੇ ਵਾਪਸ ਕਰਵਾਉਂਦਾ ਸੀ ਭਾਨਾ ਸਿੱਧੂ

ਇਸ ਤੋਂ ਪਹਿਲਾਂ ਅਦਾਲਤ ਵਿੱਚ ਦੋ ਦਿਨ ਪਹਿਲਾਂ ਜਦੋਂ ਭਾਨਾ ਸਿੱਧੂ ਨੂੰ ਪੇਸ਼ ਕੀਤਾ ਗਿਆ ਸੀ ਤਾਂ ਉਸ ਨੇ ਕਿਹਾ ਸੀ ਕਿ ਉਹ ਨਿਰਦੋਸ਼ ਹੈ, ਉਸ ਨੇ ਕੋਈ ਪੈਸਾ ਨਹੀਂ ਮੰਗਿਆ ਹੈ। ਉਹਨਾਂ ਕਿਹਾ ਸੀ ਕਿ ਜਾਣ ਬੁਝ ਕੇ ਸਰਕਾਰ ਉਸ ਨੂੰ ਫਸਾ ਰਹੀ ਹੈ, ਉਹ ਨਹੀਂ ਚਾਹੁੰਦੇ ਕਿ ਉਹ ਲੋਕਾਂ ਦੀ ਸੇਵਾ ਕਰਦਾ ਰਹੇ ਕਿਉਂਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਦਾ ਡਰ ਸਤਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਲੋਕਾਂ ਲਈ ਲਗਾਤਾਰ ਸੇਵਾ ਕਰਦਾ ਰਹੇਗਾ ਅਤੇ ਫਰਜੀ ਟਰੈਵਲ ਏਜੰਟਾਂ ਦੇ ਖਿਲਾਫ ਆਪਣਾ ਮੋਰਚਾ ਖੋਲ੍ਹ ਕੇ ਰੱਖੇਗਾ, ਜੋ ਪੰਜਾਬ ਦੇ ਲੋਕਾਂ ਦਾ ਲੱਖਾਂ ਰੁਪਿਆ ਲੁੱਟ ਰਹੇ ਹਨ ਤੇ ਉਹਨਾਂ ਨੂੰ ਚੂਨਾ ਲਗਾ ਰਹੇ ਹਨ। Bhana Sidhu

ਪਰਿਵਾਰ ’ਤੇ ਵੀ ਹੋਇਆ ਮਾਮਲਾ ਦਰਜ

ਜ਼ਿਕਰਯੋਗ ਹੈ ਕਿ ਬਰਨਾਲਾ ਪੁਲਿਸ ਵੱਲੋਂ ਭਾਨਾ ਸਿੱਧੂ ਦੇ ਸਾਰੇ ਪਰਿਵਾਰ ਸਣੇ 18 ਲੋਕਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ, ਜਦੋਂਕਿ 100 ਤੋਂ ਵੱਧ ਅਣਪਛਾਤਿਆਂ ਦਾ ਨਾਂਅ ਵੀ ਪਰਚੇ ‘ਚ ਸ਼ਾਮਲ ਹੈ। ਇਹ ਪਰਚਾ 3 ਫਰਵਰੀ ਨੂੰ ਮੁੱਖ ਮੰਤਰੀ ਮਾਨ ਦੀ ਕੋਠੀ ਦੇ ਘਿਰਾਓ ਦੌਰਾਨ ਹੋਏ ਪ੍ਰਦਰਸ਼ਨ ਨੂੰ ਲੈਕੇ ਕੀਤਾ ਗਿਆ ਹੈ। ਫਿਲਹਾਲ ਭਾਨਾ ਸਿੱਧੂ ਆਪਣੇ ਘਰ ਪਹੁੰਚ ਚੁੱਕੇ ਹਨ ਜਿੱਥੇ ਉਹਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। Bhana Sidhu

About The Author

Latest News

Related Posts