ਮੌਸਮ ਵਿਭਾਗ ਵੱਲੋਂ ਆਈ ਅਪਡੇਟ, ਪਿੰਡਾ ਲੂੰਹਦੀ ਗਰਮੀ ਕਰੇਗੀ ਪ੍ਰੇਸ਼ਾਨ

Meteorological Department
ਸੰਕੇਤਕ ਫੋਟੋ।

ਤੇਜ ਧੁੱਪ ਨਾਲ ਤਪਸ਼ ’ਚ ਕਾਫੀ ਵਾਧਾ | Meteorological Department

ਲੁਧਿਆਣਾ (ਸੱਚ ਕਹੂੰ ਨਿਊਜ਼)। ਬੀਤੇ ਦਿਨੀਂ ਤੇਜ਼ ਹਵਾਵਾਂ ਚੱਲਣ ਨਾਲ ਭਾਵੇਂ ਕੁਝ ਗਰਮੀ ਤੋਂ ਰਾਹਤ ਮਿਲੀ ਹੈ ਪਰ ਉਸ ਤੋਂ ਬਾਅਦ ਗਰਮੀ ਨੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਦਿਨ ਸਮੇਂ ਤੇਜ ਧੁੱਪ ਨਾਲ ਤਪਸ਼ ’ਚ ਕਾਫੀ ਵਾਧਾ ਹੋਇਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਦੇ ਮੁਕਾਬਲੇ ਮੰਗਲਵਾਰ ਤਾਪਮਾਨ ’ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਔਸਤਨ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਰਿਹਾ। (Meteorological Department)

ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਅੰਮਿ੍ਰਤਸਰ ਦਾ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ ਕਿਉਂਕਿ ਪੰਜਾਬ ’ਚ ਕਈ ਥਾਈਂ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਨੂੰ ਵੀ ਤੇਜ ਹਵਾਵਾਂ ਤੇ ਬਿਜਲੀ ਦੀ ਚਮਕ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਅੱਜ ਦਿਲੀ ਦੌਰੇ ’ਤੇ, ਕੇਂਦਰੀ ਮੰਤਰੀ ਨਾਲ ਕਰਨਗੇ ਮੁਲਾਕਾਤ

ਉਧਰ ਗੁਰੂ ਨਗਰੀ ਅੰਮਿ੍ਰਤਸਰ ਵਿਖੇ ਗਰਮੀ ਨੇ ਆਪਣਾ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿਚ 41.5 ਡਿਗਰੀ ਸੈਲਸੀਅਸ ਤਾਪਮਾਨ ਨੋਟ ਕੀਤਾ ਗਿਆ। ਜਿਸ ਤਰ੍ਹਾਂ ਗਰਮੀ ਆਪਣਾ ਰੰਗ ਦਿਖਾ ਰਹੀ ਹੈ, ਉਸੇ ਤਰ੍ਹਾਂ ਇਲੈਕਟ੍ਰਾਨਿਕ ਬਾਜਾਰ ਵਿੱਚ ਏ. ਸੀ. ਅਤੇ ਕੂਲਰ ਦੀ ਮੰਗ ਵਧ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਨਾਲ ਹੀ ਗੁਜਰਾਤ ’ਚ ਸਮੁੰਦਰੀ ਤੂਫ਼ਾਨ ਆਉਣ ਕਾਰਨ ਮੀਹ ਆਉਣ ਦੀ ਸੰਭਾਵਨਾ ਨੂੰ ਵੀ ਟਾਲਿਆ ਨਹੀਂ ਜਾ ਸਕਦਾ।