ਚੰਡੀਗੜ੍ਹ। ਸਿੰਗਾਪੁਰ ਗਏ ਪੰਜਾਬ ਦੇ 36 ਪ੍ਰਿੰਸੀਪਲ ਸਹਿਬਾਨਾਂ (Principals of Punjab) ਸਬੰਧੀ ਅਪਡੇਟ ਸਾਹਮਣੇ ਆਇਆ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਦੱਸਿਆ ਗਿਆ ਹੈ ਕਿ ਉਕਤ 36 ਪ੍ਰਿੰਸੀਪਲ ਅੱਜ ਪੰਜਾਬ ਵਾਪਸ ਪਰਤ ਰਹੇ ਹਨ। ਮੁੱਖ ਮੰਤਰੀ ਨੇ ਟਵੀਟ ’ਚ ਲਿਖਿਆ ਹੈ ਕਿ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲ ਸਿੰਗਾਪੁਰ ਵਿਖੇ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ’ਤੇ ਪਰਤ ਰਹੇ ਹਨ, ਜਿਨ੍ਹਾਂ ਦਾ ਮੈਂ ਸਨਮਾਨ ਨਾਲ ਸਵਾਗਤ ਕਰਾਂਗਾ। ਪੂਰੀ ਉਮੀਦ ਹੈ ਕਿ ਸਾਰਿਆਂ ਦੀ ਟਰੇਨਿੰਗ ਸਫ਼ਲ ਹੋਈ ਹੈ, ਜੋ ਵੀ ਤੁਸੀਂ ਇਹਨਾਂ ਦਿਨਾ ’ਚ ਸਿੱਖਿਆ ਬੱਚਿਆਂ ਦੇ ਭਵਿੱਖ ਲਈ ਕੰਮ ਆਵੇਗਾ। ਸਾਰਿਆਂ ਨੂੰ ਸ਼ੁੱਭਕਾਮਨਾਵਾਂ।
ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਵਿਖੇ ਹੋਈ ਟਰੇਨਿੰਗ ਤੋਂ ਬਾਅਦ ਅੱਜ ਵਾਪਸ ਆਪਣੀ ਧਰਤੀ ਤੇ ਪਰਤ ਰਹੇ ਨੇ…ਜਿਹਨਾਂ ਦਾ ਮੈਂ ਸਨਮਾਨ ਨਾਲ ਸੁਆਗਤ ਕਰਾਂਗਾ…
ਪੂਰੀ ਉਮੀਦ ਹੈ ਸਾਰਿਆਂ ਦੀ ਟਰੇਨਿੰਗ ਸਫ਼ਲ ਹੋਈ ਹੈ…ਜੋ ਵੀ ਤੁਸੀਂ ਇਹਨਾਂ ਦਿਨਾਂ ‘ਚ ਸਿੱਖਿਆ ਬੱਚਿਆਂ ਦੇ ਭਵਿੱਖ ਲਈ ਕੰਮ ਆਵੇਗਾ…ਸਾਰਿਆਂ ਨੂੰ ਸ਼ੁੱਭਕਾਮਨਾਵਾਂ…— Bhagwant Mann (@BhagwantMann) February 11, 2023
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 4 ਫਰਵਰੀ ਨੂੰ 36 ਪ੍ਰਿੰਸੀਪਲ (Principals of Punjab) ਦੇ ਪਹਿਲੇ ਬੈਚ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ ਸੀ, ਜੋ ਕਿ 6 ਤੋਂ 10 ਫਰਵਰੀ ਤੱਕ ਸਿੰਗਾਪੁਰ ’ਚ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ ’ਚ ਸ਼ਾਮਲ ਹੋਣ ਮਗਰੋਂ ਅੱਜ ਭਾਵ 11 ਫਰਵਰੀ ਨੂੰ ਵਾਪਸ ਆ ਰਿਹਾ ਹੈ। ਇਸ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ-ਇੱਕ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਦੇ ਆਪਣੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।