ਕਾਂਗਰਸ ਨੇ ਕਿਹਾ, ਹਰੀ ਕ੍ਰਾਂਤੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ
ਨਵੀਂ ਦਿੱਲੀ। ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭਾਪਤੀ ਵੈਂਕੱਇਆ ਨਾਇਡੂ ਨੇ ਸਦਨ ਦੇ ਕੰਮਕਾਜ ਸ਼ੁਰੂ ਕਰਨ ਤੋਂ ਪਹਿਲਾਂ ਮਰਹੂਮ ਸਾਂਸਦ ਅਸ਼ੋਕ ਗਸਤੀ ਨੂੰ ਸ਼ਰਧਾਂਜਲੀ ਦਿੱਤੀ। ਗਸਤੀ ਕਰਨਾਟਕ ਤੋਂ ਰਾਜ ਸਭਾ ਮੈਂਬਰ ਸਨ। ਵੀਰਵਾਰ ਰਾਤ ਨੂੰ ਹੀ ਉਨ੍ਹਾਂ ਦੇ ਦੇਹਾਂਤ ਹੋ ਗਿਆ ਸੀ।
ਇਸ ਤੋਂ ਬਾਅਦ ਚਰਚਾ ਦੌਰਾਨ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਬਿੱਲ ਦਾ ਵਿਰੋਧ ਕੀਤਾ। ਉਨ੍ਹਾਂ ਲੋਕ ਸਭਾ ‘ਚ ਪਾਸ ਹੋਏ ਖੇਤੀ ਆਰਡੀਨੈਂਸਾਂ ਸਬੰਧੀ ਹੰਗਾਮਾ ਕੀਤਾ। ਕਾਂਗਰਸ ਨੇ ਕਿਹਾ ਕਿ ਇਹ ਆਰਡੀਨੈਂਸ ਲਿਆ ਕੇ ਕੇਂਦਰ ਨੇ ਹਰੀ ਕ੍ਰਾਂਤੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਕਾਨੂੰਨ ਐਮਐਸਪੀ ਪ੍ਰਣਾਲੀ ਰਾਹੀਂ ਕਿਸਾਨਾਂ ਨੂੰ ਪ੍ਰਦਾਨ ਕੀਤੇ ਗਏ ਸੁਰੱਖਿਆ ਕਵਚ ਨੂੰ ਕਮਜ਼ੋਰ ਕਰੇਗਾ। ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਦੇ ਸੋਸ਼ਣ ਦਾ ਮੌਕਾ ਦੇਵੇਗਾ। ਦੂਜੇ ਪਾਸੇ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵਿਰੋਧੀਆਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਜੁੜੇ ਤਿੰਨੇ ਬਿੱਲ ਕ੍ਰਾਂਤੀਕਾਰੀ ਸਾਬਤ ਹੋਣਗੇ। ਇਸ ਨਾਲ ਕਿਸਾਨਾਂ ਨੂੰ ਪੈਦਾਵਾਰ ਲਈ ਲਾਭਕਾਰੀ ਮੁੱਲ ਦਿਵਾਉਣਾ ਤੈਅ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.