ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਕੀਤਾ ਵਾਕ ਆਊਟ

Punjab Vidhan Sabha

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ’ਚ ਬਜ਼ਟ ਇਜਲਾਸ ਦਾ ਚੌਥਾ ਦਿਨ ਚੱਲ ਰਿਹਾ ਹੈ। ਇਸ ਦੌਰਾਨ ਲੋਕ ਮਸਲਿਆਂ ’ਤੇ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ’ਤੇ ਬਹਿਸ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਕਾਂਗਰਸ ਨੇ ਪੰਜਾਬ ਵਿੱਚ ਹੋ ਰਹੇ ਵੱਡੇ ਪੱਧਰ ’ਤੇ ਕਤਲਾਂ ਲਈ ਮੁੱਦਾ ਚੁੱਕਦਿਆਂ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਆਖੀ ਤਾਂ ਇਸ ਦਾ ਜਾਵਬ ਦਿੰਦਿਆਂ ਮੰਤਰੀ ਅਮਨ ਅਰੋੜਾ ਦੇ ਜਵਾਬ ਦਿੱਤਾ। ਜਿਵੇਂ ਹੀ ਉਹਨਾਂ ਆਪਣੀ ਗੱਲ ਰੱਖਣੀ ਚਾਹੀ ਤਾਂ ਕਾਂਗਰਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸੀ ਨਾਅਰੇਬਾਜ਼ੀ ਕਰਦੇ ਹੋਏ ਸਦਨ ’ਚੋਂ ਬਾਹਰ ਚਲੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here