ਕੁਦਰਤੀ ਸਰੋਤਾਂ ਦੀ ਸੰਭਾਲ ਕਰਕੇ ਭਵਿੱਖ ਸਾਂਭਣ ਦੀ ਅਤੀ ਲੋੜ : ਡਾ. ਢਿੱਲੋਂ

Future, Conserving, Natural, Resources, Dillon

ਪਰਾਲੀ ਅੱਗ ਲਾਉਣ ਨਾਲੋਂ ਇਸ ਨੂੰ ਮਸ਼ੀਨਰੀ ਨਾਲ ਸਾਂਭਣ ਲੋੜ : ਡਾ. ਬਰਾੜ

ਅੰਮ੍ਰਿਤਸਰ (ਰਾਜਨ ਮਾਨ)। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਿੰਡ ਨਾਗ ਕਲਾਂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਹਿਲਾ ਕਿਸਾਨ ਮੇਲਾ ਲਾ ਕੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਕੇ ਭਵਿੱਖ ਸਾਂਭਣ ਦਾ ਸੱਦਾ ਦਿੱਤਾ ਗਿਆ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਹੁਣ ਅਗਲੀਆਂ ਪੀੜ੍ਹੀਆਂ ਲਈ ਨਹੀਂ ਬਲਕਿ ਮੌਜੂਦਾ ਪੀੜ੍ਹੀ ਲਈ ਵੀ ਪਾਣੀ ਬਚਾਉਣ ਦੀ ਲੋੜ ਹੈ ਇਸ ਕਿਸਾਨ ਮੇਲੇ ਦਾ ਉਦਘਾਟਨ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਤੇ ਪਦਮਸ਼੍ਰੀ ਅਤੇ ਪੀਏਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਦਰਸ਼ਨ ਸਿੰਘ ਬਰਾੜ ਨੇ ਸਾਂਝੇ ਤੌਰ ‘ਤੇ ਕੀਤਾ। (Natural Resources)

ਵੱਖ-ਵੱਖ ਬੁਲਾਰਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਤੇ ਚੱਲਦਿਆਂ ਵਾਤਾਵਰਨ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਢਿੱਲੋਂ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਯੂਨੀਵਰਸਿਟੀ ਨੂੰ ਜਾਂ ਉਨ੍ਹਾਂ ਨੂੰ ਜੋ ਵੀ ਸਨਮਾਨ ਹਾਸਲ ਹੋਏ ਹਨ ਉਨ੍ਹਾਂ ਪਿੱਛੇ ਕਿਸਾਨਾਂ ਦੀ ਪ੍ਰੇਰਨਾ ਕੰਮ ਕਰਦੀ ਹੈ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾ ਕੇ ਆਪਣੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਰਾਹ ਤੁਰਨਾ ਪਵੇਗਾ। (Natural Resources)

ਇਹ ਵੀ ਪੜ੍ਹੋ : ਈ-ਕਚਰਾ ਸਿਹਤ ਅਤੇ ਵਾਤਾਵਰਨ ਲਈ ਖ਼ਤਰਾ

ਡਾ. ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਪੈਦਾ ਹੋ ਰਿਹਾ 88% ਦੇ ਕਰੀਬ ਕਣਕ-ਝੋਨਾ ਪੰਜਾਬ ਤੋਂ ਬਾਹਰ ਜਾ ਰਿਹਾ ਹੈ ਪਰਾਲੀ ਦੀ ਖੇਤ ਵਿੱਚ ਸੰਭਾਲ ਕਰਕੇ ਅਸੀਂ ਅਨਮੋਲ ਤੱਤਾਂ ਨੂੰ ਨਸ਼ਟ ਹੋਣ ਤੋਂ ਬਚਾ ਸਕਦੇ ਹਾਂ ਇਸ ਨਾਲ ਮਿੱਟੀ ਦੇ ਸੂਖਮ ਜੀਵਾਂ ਦੀ ਸੰਭਾਲ ਵੀ ਹੋ ਸਕੇਗੀ ਉਨ੍ਹਾਂ ਕਿਹਾ ਕੇ ਬੀਤੇ ਸਮੇਂ ਵਿੱਚ ਪਾਣੀ ਦੇ ਪੱਧਰ ਸੰਬੰਧੀ ਖਤਰਨਾਕ ਰਿਪੋਰਟਾਂ ਸਾਹਮਣੇ ਆਈਆਂ ਹਨ ਹੁਣ ਲੋੜ ਅਗਲੀਆਂ ਪੀੜ੍ਹੀਆਂ ਹੀ ਨਹੀਂ ਬਲਕਿ ਮੌਜੂਦਾ ਪੀੜ੍ਹੀਆਂ ਲਈ ਵੀ ਪਾਣੀ ਨੂੰ ਬਚਾਉਣ ਦੀ ਹੈ ਇਸ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਿਸ਼ ਕੀਤੀਆਂ ਛੇਤੀ ਪੱਕਣ ਵਾਲੀਆਂ ਕਿਸਮਾਂ, ਮਸ਼ੀਨਰੀ ਅਤੇ ਉਤਪਾਦਨ ਤਕਨੀਕਾਂ ਅਪਣਾ ਕੇ ਇਸ ਦਿਸ਼ਾ ਵਿੱਚ ਤੁਰਨ ਦੀ ਲੋੜ ਹੈ। (Natural Resources)

ਇਸ ਮੌਕੇ ਮੁੱਖ ਮਹਿਮਾਨ ਡਾ. ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਸਾਡੇ ਜੀਵਨ ਦੇ ਆਧਾਰ ਤੱਤ ਹਨ ਅਤੇ ਇਹਨਾਂ ਨੂੰ ਬਚਾ ਕੇ ਅਸੀਂ ਗੁਰੂ ਸਾਹਿਬਾਨ ਦੇ ਦਰਸਾਏ ਰਾਹ ‘ਤੇ ਤੁਰ ਕੇ ਮਾਨਵਤਾ ਦਾ ਭਲਾ ਕਰ ਸਕਦੇ ਹਾਂ ਉਨ੍ਹਾਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸਨੂੰ ਵੱਖ-ਵੱਖ ਤਰੀਕਿਆਂ ਅਤੇ ਖੇਤੀ ਮਸ਼ੀਨਰੀ ਨਾਲ ਸਾਂਭਣਾ ਸਮੇਂ ਦੀ ਲੋੜ ਹੈ ਜੀ ਆਇਆਂ ਦੇ ਸ਼ਬਦ ਬੋਲਦਿਆਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਕਿਸਾਨ ਮੇਲੇ ਪੀਏਯੂ ਦੀ ਪਸਾਰ ਸਿੱਖਿਆ ਦਾ ਅਨਿੱਖੜਵਾਂ ਅੰਗ ਹਨ। (Natural Resources)

ਇਹ ਵੀ ਪੜ੍ਹੋ : ਨਰਮੇ ਦੀ ਫਸਲ ’ਤੇ ਹੋਏ ਗੁਲਾਬੀ ਸੁੰਡੀ ਹਮਲੇ ਸਬੰਧੀ ਖੇਤੀਬਾੜੀ ਮੰਤਰੀ ਨੇ ਕੀਤਾ ਦੌਰਾ

ਇਹਨਾਂ ਰਾਹੀਂ ਯੂਨੀਵਰਸਿਟੀ ਆਪਣੀਆਂ  ਖੇਤੀ-ਖੋਜਾਂ, ਵਿਕਸਿਤ ਤਕਨੀਕਾਂ ਅਤੇ ਗਿਆਨ ਨੂੰ ਕਿਸਾਨਾਂ ਅੱਗੇ ਪ੍ਰਦਰਸ਼ਿਤ ਕਰਦੀ ਹੈ  ਡਾ. ਭੱਟੀ ਨੇ ਕਿਸਾਨਾਂ ਨੂੰ ਨਵੇਂ ਸੰਚਾਰ ਸਾਧਨਾ ਨਾਲ ਜੁੜ ਕੇ ਆਪਣੀ ਖੇਤੀ ਨੂੰ ਵਿਗਿਆਨਕ ਲੀਹਾਂ ‘ਤੇ ਤੋਰਨ ਦੀ ਅਪੀਲ ਕੀਤੀ ਵਧੀਕ ਨਿਰਦੇਸ਼ਕ ਖੋਜ ਪੀ.ਏ.ਯੂ, ਲੁਧਿਆਣਾ  ਡਾ. ਗੁਰਸਾਹਿਬ ਸਿੰਘ ਮਨੇਸ ਨੇ ਖੇਤੀਬਾੜੀ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਵੱਖ-ਵੱਖ ਨਵੀਆਂ ਖੋਜ ਪ੍ਰਾਪਤੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਬਾਗਬਾਨੀ ਵਿਕਾਸ ਅਧਿਕਾਰੀ ਡਾ. ਲਛਮਣ ਸਿੰਘ ਨੇ ਕਿਹਾ ਕਿ ਖੇਤੀ ਵਿਭਿੰਨਤਾ ਸਮੇਂ ਦੀ ਲੋੜ ਹੈ। (Natural Resources)

ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਮੇਲੇ ਵਿੱਚ ਸ਼ਮੂਲੀਅਤ ਕੀਤੀ ਫੁੱਲਾਂ ਦੀ ਖੇਤੀ ਕਰਦੇ ਅਤੇ ਹੋਰ ਖੇਤੀਬਾੜੀ ਦੇ ਸਹਾਇਕ ਧੰਦੇ ਕਰਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਮੰਚ ‘ਤੇ ਮੌਜੂਦ ਪ੍ਰਧਾਨਗੀ ਮੰਡਲ ਵੱਲੋਂ ਉੱਘੇ ਚੌਲ ਵਿਗਿਆਨੀ ਡਾ. ਦਰਸ਼ਨ ਸਿੰਘ ਬਰਾੜ ਨੂੰ ਉਨ੍ਹਾਂ ਦੀਆਂ ਖੇਤੀ ਵਿਗਿਆਨ ਵਿੱਚ ਕੀਤੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਇਸ ਮੌਕੇ ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਨੇ ਕੇਂਦਰ ਵਿੱਚ ਲੱਗੀਆਂ ਸਾਉਣੀ ਦੀਆਂ ਫਸਲਾਂ ਦੇ ਪ੍ਰਦਰਸ਼ਨੀ ਪਲਾਟਾਂ ਅਤੇ ਵੱਖ-ਵੱਖ ਮਹਿਕਮਿਆਂ ਵੱਲੋਂ ਲਾਈਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ। (Natural Resources)