ਮੈਡੀਕਲ ਖੋਜਾਂ ਨੂੰ ਉਤਸ਼ਾਹਿਤ ਕਰੇਗਾ ਉਰਮਿਲਾ ਦੇਵੀ ਦਾ ਪ੍ਰਣ

Urmila Devi's , Medical, Research, Encourage

ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ

ਸੁਖਨਾਮ/ਬਠਿੰਡਾ। ਦੇਹਾਂਤ ਤੋਂ ਬਾਅਦ ਸਰੀਰਦਾਨ ਕਰਨ ਦੇ ਪ੍ਰਣ ਨੂੰ ਪੂਰਾ ਕਰਦਿਆਂ ਉਰਮਿਲਾ ਦੇਵੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਉਰਮਿਲਾ ਦੇਵੀ ਇੰਸਾਂ ਵਾਸੀ ਮਾਤਾ ਰਾਣੀ ਗਲੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪੁੱਤਰ ਅਨੁਜ ਇੰਸਾਂ, ਤਰਲੋਕ ਇੰਸਾਂ, ਧੀਆਂ ਮੀਨੂੰ ਇੰਸਾਂ, ਪੂਜਾ ਇੰਸਾਂ, ਮੀਨੂੰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਨੂੰ ਦਾਨ ਕੀਤਾ ਉਰਮਿਲਾ ਇੰਸਾਂ ਅਮਰ ਰਹੇ ਦੇ ਅਸਮਾਨ ਗੁੰਜਾਊ ਨਾਅਰਿਆਂ ਨਾਲ  ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ‘ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਅੰਤਿਮ ਵਿਦਾਇਗੀ ਦਿੱਤੀ।

ਇਸ ਮੌਕੇ ਏਰੀਆ ਭੰਗੀਦਾਸ ਨਰਿੰਦਰ ਇੰਸਾਂ ਨੇ ਦੱਸਿਆ ਕਿ ਮਾਤਾ ਜੀ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ, ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ  ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਵਾਸੀ ਉਰਮਿਲਾ ਦੇਵੀ ਇੰਸਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ 2 ਹਨ੍ਹੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ

ਇਸ ਮੌਕੇ ਆਦੇਸ਼ ਹਸਪਤਾਲ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਅੰਕੁਸ਼ ਕੁਮਾਰ ਤੇ ਜੈਪਾਲ ਸਿੰਘ ਨੇ ਪਰਿਵਾਰਕ ਮੈਂਬਰਾਂ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ ਇਸ ਮੌਕੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ,  ਰਿਸ਼ੇਤਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ। ਜ਼ਿਕਰਯੋਗ ਹੈ ਕਿ ਡੇਰਾ ਸ਼ਰਧਾਲੂ ਪਰਿਵਾਰ ਨੇ ਇਹ ਮਾਨਵਤਾ ਭਲਾਈ ਦਾ ਕਾਰਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here