ਸਾਡੇ ਨਾਲ ਸ਼ਾਮਲ

Follow us

20.4 C
Chandigarh
Friday, February 20, 2026
More
    Home Breaking News India-US Agri...

    India-US Agriculture Deal: ਅਮਰੀਕਾ–ਭਾਰਤ ਦਰਮਿਆਨ ਕੀਤੀ ਜਾ ਰਹੀ ਡੀਲ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਿਤ ਹੋਵੇਗੀ : ਨਾਗਰਾ

    India-US Agriculture Deal
    ਫ਼ਤਹਿਗੜ੍ਹ ਸਾਹਿਬ: ਸਾਬਕਾ ਵਿਧਾਇਕ ਕੁਲਜੀਤ ਨਾਗਰਾ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮੰਗ ਪੱਤਰ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

    ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਪਿਆ ਮੰਗ ਪੱਤਰ, ਸਮਝੌਤਾ ਤੁਰੰਤ ਰੱਦ ਕਰਨ ਦੀ ਮੰਗ

    India-US Agriculture Deal: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਅਮਰੀਕਾ–ਭਾਰਤ ਦਰਮਿਆਨ ਕੀਤੀ ਜਾ ਰਹੀ ਡੀਲ ਦੀ ਤਿੱਖੀ ਆਲੋਚਨਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਹਿੱਤਾਂ ਦੇ ਖਿਲਾਫ਼ ਹੈ ਅਤੇ ਖਾਸ ਤੌਰ ’ਤੇ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਿਤ ਹੋ ਸਕਦਾ ਹੈ।

    ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਇਹ ਸਮਝੌਤਾ ਦੇਸ਼ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਡੀਲ ਦੇ ਤਹਿਤ ਵਿਦੇਸ਼ੀ ਕੰਪਨੀਆਂ ਨੂੰ ਲਾਭ ਪਹੁੰਚੇਗਾ ਜਦਕਿ ਦੇਸੀ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸੇ ਕਾਰਨ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਅਤੇ ਹੋਰ ਲੋਕਤੰਤਰਕ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

    ਇਹ ਵੀ ਪੜ੍ਹੋ: Punjab Sports News: ਆਲ ਇੰਡੀਆ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

    ਮੀਟਿੰਗ ਦੇ ਉਪਰੰਤ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਗਵਰਨਰ ਦੇ ਨਾਂਅ ਇੱਕ ਮੰਗ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਤੋਂ ਤੁਰੰਤ ਤੌਰ ’ਤੇ ਅਮਰੀਕਾ–ਭਾਰਤ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜ਼ਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। India-US Agriculture Deal