ਯੂਕਰੇਨ ‘ਚ ਆਪਣੀ ਫੌਜ ਨਹੀਂ ਭੇਜੇਗਾ ਅਮਰੀਕਾ : ਬਾਇਡੇਨ
ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਕਿਹਾ ਹੈ ਕਿ ਜੇਕਰ ਰੂਸ ਯੂਕਰੇਨ ‘ਤੇ “ਹਮਲਾ” ਕਰਦਾ ਹੈ ਤਾਂ ਅਮਰੀਕਾ ਯੂਕਰੇਨ ‘ਚ ਲੜਨ ਲਈ ਆਪਣੀਆਂ ਫੌਜਾਂ ਨਹੀਂ ਭੇਜੇਗਾ, ਪਰ ਯੂਕਰੇਨ ਦੇ ਲੋਕਾਂ ਦਾ ਸਮਰਥਨ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਅਸੀਂ ਰੂਸ ਨੂੰ ਉਸ ਦੀਆਂ ਕਾਰਵਾਈਆਂ ਲਈ ਜਵਾਬਦੇਹ ਠਹਿਰਾਵਾਂਗੇ।
ਇਸ ਦੇ ਨਾਲ ਹੀ ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ, ‘ਮੈਨੂੰ ਨਹੀਂ ਲੱਗਦਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੂਰ-ਦੁਰਾਡੇ ਤੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ‘ਤੇ ਵਿਚਾਰ ਕਰ ਰਹੇ ਹਨ, ਪਰ ਮੈਨੂੰ ਲੱਗਦਾ ਹੈ ਕਿ ਉਹ ਦੁਨੀਆ ਨੂੰ ਇਹ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਦੇ ਕੋਲ ਯੂਰਪ ‘ਚ ਗਤੀਸ਼ੀਲਤਾ ਬਦਲਣ ਦੀ ਸਮਰੱਥਾ ਹੈ , ਜੋ ਉਹ ਨਹੀਂ ਕਰ ਸਕਦਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ