ਏਆਈ ਦੀ ਵਰਤੋਂ ‘ਡੀਪ ਫੇਕ’ ਬਣਾਉਣ ਲਈ ਕਰਨਾ ਚਿੰਤਾਜਨਕ : ਮੋਦੀ

deep fake

ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਡੀਪ ਫੇਕ’ (deep fake) ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਚਿੰਤਾਜਨਕ ਹੈ। ਉਨ੍ਹਾਂ ਮੀਡੀਆ ਨੂੰ ਇਸ ਦੀ ਦੁਰਵਰਤੋਂ ਅਤੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਵੀ ਅਪੀਲ ਕੀਤੀ। ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦੀਵਾਲੀ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਗਰਬਾ ਸਮਾਰੋਹ ਵਿੱਚ ਗਾਉਣ ਦਾ ਇੱਕ ਵੀਡੀਓ ਦੇਖਿਆ ਹੈ, ਹਾਲਾਂਕਿ ਉਨ੍ਹਾਂ ਨੇ ਆਪਣੇ ਸਕੂਲ ਦੇ ਦਿਨਾਂ ਤੋਂ ਅਜਿਹਾ ਨਹੀਂ ਕੀਤਾ ਸੀ।

ਉਨ੍ਹਾਂ ਮਜ਼ਾਕ ਵਿੱਚ ਕਿਹਾ, ਉਸ ਨੂੰ ਪਿਆਰ ਕਰਨ ਵਾਲੇ ਲੋਕ ਵੀ ਇੱਕ-ਦੂਜੇ ਨਾਲ ਵੀਡੀਓ ਸ਼ੇਅਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਵਰਗੇ ਵਿਭਿੰਨ ਸਮਾਜ ਵਿੱਚ ਡੀਪ ਫੇਕ ਇੱਕ ਵੱਡਾ ਸੰਕਟ ਪੈਦਾ ਕਰ ਸਕਦੇ ਹਨ ਅਤੇ ਸਮਾਜ ਵਿੱਚ ਅਸੰਤੋਸ਼ ਵੀ ਪੈਦਾ ਕਰ ਸਕਦੇ ਹਨ ਕਿਉਂਕਿ ਲੋਕ ਮੀਡੀਆ ਨਾਲ ਸਬੰਧਤ ਕਿਸੇ ਵੀ ਚੀਜ਼ ’ਤੇ ਉਸੇ ਤਰ੍ਹਾਂ ਭਰੋਸਾ ਕਰਦੇ ਹਨ। ਜਿਵੇਂ ਕਿ ਆਮ ਤੌਰ ’ਤੇ ਭਗਵੇਂ ਕੱਪੜੇ ਪਹਿਨਣ ਵਾਲੇ ਨੂੰ ਸਤਿਕਾਰ ਦਿੱਤਾ ਜਾਂਦਾ ਹੈ।

ਵਿਅਕਤੀ ਨੇ 3 ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ

ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੈਦਾ ਹੋਣ ਵਾਲੇ ਡੀਪ ਫੇਕ ਕਾਰਨ ਨਵਾਂ ਸੰਕਟ ਪੈਦਾ ਹੋ ਰਿਹਾ ਹੈ। ਸਮਾਜ ਦਾ ਇੱਕ ਬਹੁਤ ਵੱਡਾ ਵਰਗ ਹੈ ਜਿਸ ਕੋਲ ਸਮਾਨਾਂਤਰ ਤਸਦੀਕ ਪ੍ਰਣਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਕਲ ਫਾਰ ਲੋਕਲ ਮੁਹਿੰਮ ਨੂੰ ਲੋਕਾਂ ਦਾ ਸਮਰੱਥਨ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਕਰੀਬ 4.5 ਲੱਖ ਕਰੋੜ ਰੁਪਏ ਦਾ ਕਾਰੋਬਾਰ ਹੋਇਆ ਹੈ, ਜਿਸ ਵਿੱਚ ਦੀਵਾਲੀ ਅਤੇ ਛੱਠ ਨਾਲ ਸਬੰਧਤ ਖਰੀਦਦਾਰੀ ਵੀ ਸ਼ਾਮਲ ਹੈ।