Rajasthan Police : ਉਤਕਲ ਰੰਜਨ ਸਾਹੂ ਨੇ ਡਾਇਰੈਕਟਰ ਜਨਰਲ ਦੇ ਅਹੁਦੇ ਦਾ ਚਾਰਜ ਸੰਭਾਲਿਆ

Rajasthan Police

ਜੈਪੁਰ (ਗੁਰਜੰਟ ਸਿੰਘ)। Rajasthan Police : ਰਾਜਸਥਾਨ ਪੁਲਿਸ ਦੇ ਡਾਇਰੈਕਟਰ ਜਨਰਲ ਉਮੇਸ਼ ਮਿਸ਼ਰਾ ਦੀ ਸਵੈਇੱਛਤ ਸੇਵਾ ਮੁਕਤੀ ਤੋਂ ਬਾਅਦ ਪੁਲਿਸ ਡਾਇਰੈਕਟਰ ਜਨਰਲ (ਹੋਮ ਗਾਰਡ) ਉਤਕਲ ਰੰਜਨ ਸਾਹੂ ਨੂੰ ਪੁਲਿਸ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਕਾਰਮਿਕ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਹੂ ਆਪਣੇ ਮੌਜੂਦਾ ਅਹੁਦੇ ਦੇ ਨਾਲ-ਨਾਲ ਅਗਲੇ ਹੁਕਮਾਂ ਤੱਕ ਡਾਇਰੈਕਟਰ ਜਨਰਲ ਆਫ਼ ਪੁਲਿਸ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।

ਇਹ ਵੀ ਪੜ੍ਹੋ : ਕੇਂਦਰ ਨੇ ਪੰਜਾਬ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ

ਸਾਹੂ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਤਕਲ ਰੰਜਨ ਸਾਹੂ ਨੇ ਸ਼ਨਿੱਚਰਵਾਰ ਸਵੇਰੇ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਮਿਸ਼ਰਾ ਨੇ ਸਵੈ-ਇੱਛਤ ਸੇਵਾ ਮੁਕਤੀ ਲਈ ਅਰਜ਼ੀ ਦਿੱਤੀ ਸੀ ਜਿਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਸੀ। ਵਰਣਨਯੋਗ ਹੈ ਕਿ ਭਾਰਤੀ ਪੁਲਿਸ ਸੇਵਾ ਦੇ 1989 ਬੈਚ ਦੇ ਅਧਿਕਾਰੀ ਮਿਸ਼ਰਾ ਨੇ 3 ਨਵੰਬਰ, 2022 ਨੂੰ ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ ਸੀ।