ਲੰਪੀ ਸਕਿਨ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਟੀਕਾਕਰਨ ਮੁਹਿੰਮ ਸ਼ੁਰੂ

Lumpy Skin

 Lumpy Skin ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਪਸ਼ੂ ਪਾਲਕ ਟੀਕਾਕਰਨ ਜ਼ਰੂਰ ਕਰਵਾਉਣ : ਹਰਮੀਤ ਸਿੰਘ ਪਠਾਣਮਾਜਰਾ

  • ਪਸ਼ੂ ਪਾਲਕ Lumpy Skin ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ’ਚ ਸਹਿਯੋਗ ਦੇਣ : ਡਿਪਟੀ ਕਮਿਸ਼ਨਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ’ਚ ਲੰਪੀ ਸਕਿਨ ( Lumpy Skin ) ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਅੱਜ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਨੌਰੀ ਅੱਡਾ ਗਊਸ਼ਾਲਾ ਵਿਖੇ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਪੁੱਜੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਪਸ਼ੂ ਪਾਲਕ ਟੀਕਾਕਰਨ ਜ਼ਰੂਰ ਕਰਵਾਉਣ।

ਐਮ.ਐਲ.ਏ. ਸਨੌਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ 35 ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ’ਚ 1 ਲੱਖ 20 ਹਜ਼ਾਰ ਗਊਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਮੁਫ਼ਤ ਹੋ ਰਹੇ ਟੀਕਾਕਰਨ ਦੌਰਾਨ ਗਊਆਂ ਦਾ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਦੀ ਆਰਥਿਕਤਾ ਪਸ਼ੂਆਂ ਦੀ ਚੰਗੀ ਸਿਹਤ ’ਤੇ ਹੀ ਨਿਰਭਰ ਕਰਦੀ ਹੈ, ਇਸ ਲਈ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਸਮੇਂ ਸਮੇਂ ’ਤੇ ਪਸ਼ੂ ਪਾਲਣ ਵਿਭਾਗ ਵੱਲੋਂ ਦਿੱਤੇ ਜਾਂਦੇ ਸੁਝਾਅ ਦੀ ਪਾਲਣਾ ਕੀਤੀ ਜਾਵੇ।

ਪਟਿਆਲਾ : ਸਨੌਰੀ ਅੱਡਾ ਗਊਸ਼ਾਲਾ ਵਿਖੇ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਵਾਉਦੇ ਹੋਏ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ।

 Lumpy Skin : ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨਾਲ ਕੀਤਾ ਜਾਵੇ ਸਹਿਯੋਗ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੰਪੀ ਸਕਿਨ ਡਜੀਜ਼ ਦੇ ਟੀਕਾਕਰਨ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਪਸ਼ੂ ਪਾਲਕਾਂ ਨਾਲ ਰਾਬਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਸ਼ੂ ਪਾਲਕ ਨੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਹ ਆਪਣੇ ਖੇਤਰ ਦੇ ਵੈਟਰਨਰੀ ਹਸਪਤਾਲ ਜਾਂ ਸਿਵਲ ਵੈਟਰਨਰੀ ਡਿਸਪੈਂਸਰੀ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਜਾਵੇ ਤਾਂ ਜੋ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ’ਤੇ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਵੈਟਰਨਰੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।