Environmental Awareness Event Faridkot: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਵਣ ਮਹਾਂਉਤਸਵ ਮਨਾਇਆ

Environmental Awareness Event Faridkot
Environmental Awareness Event Faridkot: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਵਣ ਮਹਾਂਉਤਸਵ ਮਨਾਇਆ

 Environmental Awareness Event Faridkot: (ਸੱਚ ਕਹੂੰ ਨਿਊਜ਼) ਫਰੀਦਕੋਟ। ਡਾਕਟਰ ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ’ਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਬੂਟਾ ਲਗਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਇਸ ਮੌਕੇ ’ਤੇ ਐਸ ਐਸ ਮਿਸਟਰਸ ਸ੍ਰੀਮਤੀ ਜਸਪਾਲ ਕੌਰ ਗੁਰਾਇਆ ਨੇ ਸਟੇਜ ਸੰਚਾਲਨ ਕੀਤਾ। ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਵਧ ਰਹੇ ਤਾਪਮਾਨ, ਪ੍ਰਦੂਸ਼ਣ ਅਤੇ ਬਿਮਾਰੀਆਂ ਨੂੰ ਰੋਕਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣਾ ਸਮੇਂ ਦੀ ਮੁੱਖ ਲੋੜ ਹੈ।

ਉਹਨਾਂ ਕਿਹਾ ਹਰ ਦਿਨ ਵੱਧ ਰਹੀਆਂ ਕੁਦਰਤੀ ਆਫ਼ਤਾਂ ਤੇ ਵਾਤਾਵਰਨ ਹਾਲਾਤ ਸਾਨੂੰ ਸਿੱਧੇ ਤੌਰ ’ਤੇ ਸੰਕੇਤ ਦੇ ਰਹੇ ਹਨ ਕਿ ਅਸੀਂ ਕੁਦਰਤ ਤੋਂ ਦੂਰ ਹੁੰਦੇ ਜਾ ਰਹੇ ਹਾਂ। ਹਰੇ-ਭਰੇ ਜੰਗਲਾਂ ਵਿੱਚ ਵਸਣ ਵਾਲਾ ਮਨੁੱਖ ਅੱਜ ਕੰਕਰੀਟ ਦੇ ਜੰਗਲਾਂ ਦਾ ਵਾਸੀ ਹੋ ਗਿਆ ਹੈ। ਰੁੱਖਾਂ-ਬਿਰਖਾਂ ਨਾਲੋਂ ਨਾਤਾ ਤੋੜ ਅਸੀਂ ਇਮਾਰਤੀ ਅਤੇ ਬਨਾਵਟੀ ਮਾਹੌਲ ਨੂੰ ਤਰਜ਼ੀਹ ਦੇਣ ਲੱਗੇ ਹਾਂ। ਹਾਲਾਂਕਿ ਸਾਡੇ ਗੁਰੂਆਂ-ਪੀਰਾਂ ਨੇ ਤਾਂ ਸਦੀਆਂ ਪਹਿਲਾਂ ਸਾਨੂੰ ਬਿਰਖਾਂ ਦੀ ਮਨੁੱਖਾਂ ਅਤੇ ਜੀਵ-ਜੰਤੂਆਂ ਵਿਚਲੀ ਸਾਂਝ ਬਾਰੇ ਸੇਧ ਦਿੱਤੀ ਸੀ।

ਇਹ ਵੀ ਪੜ੍ਹੋ: Tree Plantation Campaign: ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਦਾ ਵਿਸਥਾਰ : ਅਰੁਣ ਗੁਪਤਾ…

ਇਸ ਮੌਕੇ ਬੋਲਦਿਆਂ ਜਸਪਾਲ ਕੌਰ ਗੁਰਾਇਆ ਨੇ ਕਿਹਾ ਕਿ ਦੀਵਾਲੀ, ਦੁਸ਼ਹਿਰਾ ਦੀ ਤਰ੍ਹਾਂ ਅੱਜ ਸਾਨੂੰ ਰੁੱਖਾਂ ਦੇ ਤਿਉਹਾਰ ਯਾਨੀ ਵਣ-ਮਹਾਂਉਤਸਵ ਨੂੰ ਵੀ ਓਨੀ ਹੀ ਸ਼ਿੱਦਤ ਨਾਲ ਮਨਾਉਣਾ ਪਵੇਗਾ ਜਿੰਨੀ ਸ਼ਿੱਦਤ ਨਾਲ ਅਸੀਂ ਹੋਰ ਤਿਉਹਾਰ ਮਨਾਉਂਦੇ ਹਾਂ, ਜਿਹਨਾਂ ਰੁੱਖਾਂ ਦੁਆਲੇ ਸ੍ਰਿਸ਼ਟੀ ਦਾ ਸਭ ਚੱਕਰ ਚੱਲਦਾ ਹੈ। ਸਾਡੀਆਂ ਹਰ ਲੋੜਾਂ ਦੀ ਪੂਰਤੀ ਇਹ ਕਰਦੇ ਹਨ। ਖ਼ਾਸ ਕਰਕੇ ਹਰ ਪਲ ਜੀਣ ਲਈ ਲੋੜੀਂਦੀ ਆਕਸੀਜਨ ਸਾਨੂੰ ਦਿੰਦੇ ਹਨ ਤਾਂ ਸਾਨੂੰ ਇਹਨਾਂ ਦੇ ਤਿਉਹਾਰ ਮਨਾਉਣ ‘ਚ ਪੂਰਾ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਰੁੱਖ ਵਿਚਾਰੇ ਸਾਡੇ ਜਨਮ ਤੋਂ ਮਰਨ ਤੱਕ ਦੇ ਸਫ਼ਰ ਤੇ ਰੋਜ਼-ਮਰ੍ਹਾ ਦੀ ਜ਼ਿੰਦਗੀ ਵਿੱਚ ਸਵੇਰ ਦੀ ਦਾਤਣ ਤੋਂ ਲੈ ਕੇ ਰਾਤ ਨੂੰ ਸੌਣ ਵਾਲੇ ਮੰਜੇ ਤੱਕ ਸਾਡੀ ਹਰ ਲੋੜ ਦੀ ਪੂਰਤੀ ਬਿਨਾਂ ਕੁੱਝ ਕਹੇ ਸੁਣੇ ਪੂਰੀ ਕਰਦੇ ਹਨ। ਅਸੀਂ ਸਭ ਹਵਾ ‘ਚ ਵੱਖ-ਵੱਖ ਸਾਧਨਾਂ ਰਾਹੀਂ ਜ਼ਹਿਰ ਘੋਲਣ ‘ਤੇ ਲੱਗੇ ਹੋਏ ਹਾਂ।

Environmental Awareness Event Faridkot
Environmental Awareness Event Faridkot

ਸਾਡੇ ਵਣ ਅਜਿਹਾ ਅਮੁੱਕ ਸੋਮਾ ਹਨ ਜਿਹਨਾਂ ਤੋਂ ਅਸੀਂ ਆਪਣੇ ਲੱਖਾਂ ਦੀ ਗਿਣਤੀ ਵਿੱਚ ਵੱਧ ਰਹੇ ਲੋਕਾਂ ਵਾਸਤੇ ਖਾਧ ਖੁਰਾਕ ਪ੍ਰਾਪਤ ਕਰ ਸਕਦੇ ਹਾਂ। ਰੁੱਖਾਂ ਦੇ ਹੋਣ ਦਾ ਅਰਥ ਹੋਵੇਗਾ ਪਾਣੀ ਦਾ ਹੋਣਾ ਤੇ ਜੇ ਪਾਣੀ ਆਮ ਹੋਵੇ ਤਾਂ ਖੁਰਾਕ ਆਮ ਹੋ ਸਕਦੀ ਹੈ ਤੇ ਖੁਰਾਕ ਹੀ ਜ਼ਿੰਦਗੀ ਨੂੰ ਕਾਇਮ ਰੱਖਣ ਲਈ ਪ੍ਰਥਮ ਜ਼ਰੂਰਤ ਹੁੰਦੀ ਹੈ। ਇਸ ਮੌਕੇ ਸਕੂਲ ਦੇ ਤਾਨੀਆਂ ਹਾਊਸ ਦੇ ਮੈਂਬਰ ਸੁਖਜਿੰਦਰ ਸਿੰਘ, ਮੈਡਮ ਰੁਪਿੰਦਰ ਕੌਰ,ਮੈਡਮ ਦਮਨ, ਮੈਡਮ ਸੂਮਨ, ਮੈਡਮ ਮੀਨੂ , ਪ੍ਰਵੀਨ,ਦਮਨ, ਹਰਜਿੰਦਰ ਕੌਰ,ਰੰਣਜੋਤ ਕੌਰ,ਮੀਨੂ ਬਾਂਸਲ, ਕੰਵਲਜੀਤ ਕੌਰ, ਈਸ਼ਾ , ਪ੍ਰਭਜੋਤ ਕੌਰ ਆਦਿ ਅਧਿਆਪਕਾਂ ਨੇ ਬੱਚਿਆਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ।