Vande Bharat Express: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵੰਦੇ ਭਾਰਤ ’ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਸਾਹਮਣੇ ਆ ਰਹੀ ਹੈ। ਉੱਤਰ ਰੇਲਵੇ ਦੇ ਫਿਰੋਜ਼ਪੁਰ ਰੇਲ ਡਿਵੀਜ਼ਨ ਵੱਲੋਂ ਵੀਰਵਾਰ ਨੂੰ ਜਾਰੀ ਪ੍ਰੈਸ ਰਿਲੀਜ਼ ’ਚ ਕਿਹਾ ਹੈ ਕਿ ਰੇਲਵੇ ਵਿਭਾਗ ਨੇ ਰੇਲ ਯਾਤਰੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੰਬਰ 26462/26461 ਫਿਰੋਜ਼ਪੁਰ ਕੈਂਟ-ਦਿੱਲੀ-ਫਿਰੋਜ਼ਪੁਰ ਕੈਂਟ ਵਾਇਆ ਬਠਿੰਡਾ ਦਾ ਬਰਨਾਲਾ ਰੇਲਵੇ ਸਟੇਸ਼ਨ ’ਤੇ ਠਹਿਰਾਅ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਠਹਿਰਾਅ 20 ਫਰਵਰੀ 2026 ਤੋਂ ਪ੍ਰਯੋਗਾਤਮਕ ਆਧਾਰ ’ਤੇ ਪ੍ਰਦਾਨ ਕੀਤਾ ਗਿਆ ਹੈ। Vande Bharat New Stoppage
ਇਹ ਖਬਰ ਵੀ ਪੜ੍ਹੋ : India Dhaka Relations: ਭਾਰਤ-ਢਾਕਾ ਸਹਿਯੋਗ ਦੇ ਸੰਕੇਤ ਵਧੇ














